For the best experience, open
https://m.punjabitribuneonline.com
on your mobile browser.
Advertisement

ਮਾਲੇਰਕੋਟਲਾ ਜ਼ਿਲ੍ਹੇ ਦੇ ਅਕਾਲੀ ਧੜਿਆਂ ਨੇ ਇੱਕਜੁੱਟਤਾ ਦਿਖਾਈ

08:41 AM Mar 20, 2024 IST
ਮਾਲੇਰਕੋਟਲਾ ਜ਼ਿਲ੍ਹੇ ਦੇ ਅਕਾਲੀ ਧੜਿਆਂ ਨੇ ਇੱਕਜੁੱਟਤਾ ਦਿਖਾਈ
ਮੀਟਿੰਗ ਵਿੱਚ ਸ਼ਾਮਲ ਅਕਾਲੀ ਆਗੂ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 19 ਮਾਰਚ
ਅਕਾਲੀ ਦਲ (ਸੰਯੁਕਤ) ਦੇ ਸ਼੍ਰੋਮਣੀ ਅਕਾਲੀ ਦਲ ’ਚ ਰਲੇਵੇਂ ਤੋਂ ਬਾਅਦ ਇੱਥੇ ਅਕਾਲੀ ਧੜਿਆਂ ਦੀ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਧਲੇਰ ਦੀ ਪ੍ਰਧਾਨਗੀ ਹੇਠ ਪਲੇਠੀ ਬੈਠਕ ਹੋਈ ਜਿਸ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੰਗਰੂਰ ਲੋਕ ਸਭਾ ਚੋਣ ਲੜਨ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਦਾ ਅਹਿਦ ਲਿਆ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਇਕਬਾਲ ਸਿੰਘ ਝੂੰਦਾਂ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਹਲਕਾ ਮਾਲੇਰਕੋਟਲਾ ਦੀ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਨ ਲਈ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਪੂਰੀ ਤਾਕਤ ਨਾਲ ਲੋਕ ਸਭਾ ਚੋਣਾਂ ਲੜੀਆਂ ਜਾਣ।
ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਵੱਡੇ-ਛੋਟੇ ਲੀਡਰ ਆਪਸੀ ਦੂਰੀਆਂ ਅਤੇ ਗ਼ਲਤਫ਼ਹਿਮੀਆਂ ਦੂਰ ਕਰ ਕੇ ਇਕ ਮੰਚ ਉਪਰ ਇਕੱਠੇ ਹੋ ਗਏ ਹਨ। ਆਗੂਆਂ ਕਿਹਾ ਕਿ ਇਹ ਸਮਾਂ ਘਰਾਂ ਵਿੱਚ ਬੈਠਣ ਦਾ ਨਹੀਂ, ਬਲਕਿ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਤਰ ਹੋਣ ਦਾ ਹੈ। ਸਾਬਕਾ ਮੰਤਰੀ ਸ੍ਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਆਗੂ ਅਤੇ ਕਾਰਕੁਨ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ, ਅਕਾਲੀ ਦਲ ਜਿਸ ਵੀ ਉਮੀਦਵਾਰ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਦਾਨ ਵਿੱਚ ਉਤਾਰੇਗਾ, ਇੱਕਜੁੱਟ ਹੋ ਕੇ ਉਸ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕੀਤਾ ਜਾਵੇ। ਦੱਸਣਯੋਗ ਹੈ ਕਿ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਹਲਕੇ ਦਾ ਦੌਰਾ ਕਰਕੇ ਅਕਾਲੀ ਵਰਕਰਾਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਬੈਠਕਾਂ ਕਰ ਰਹੇ ਹਨ।
ਬੈਠਕ ਵਿੱਚ ਸਾਬਕਾ ਮੰਤਰੀ ਚੌਧਰੀ ਅਬਦੁਲ ਗਫ਼ਾਰ, ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਜਸਵੀਰ ਸਿੰਘ ਦਿਓਲ, ਮੁਹੰਮਦ ਤੂਫੈਲ ਮਲਿਕ, ਸਾਬਕਾ ਚੇਅਰਮੈਨ ਮੇਘ ਸਿੰਘ ਗੁਆਰਾ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖੱਟੜਾ, ਸਾਬਕਾ ਉਪ ਚੇਅਰਮੈਨ ਹਰਬੰਸ ਸਿੰਘ ਚੌਂਦਾ, ਗਿਆਨੀ ਅਮਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਜੀਵਨ ਸਿੰਘ ਸਰੌਦ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×