For the best experience, open
https://m.punjabitribuneonline.com
on your mobile browser.
Advertisement

ਅਕਾਲੀ ਧੜੇ ‘ਹਊਮੈ’ ਛੱਡ ਕੇ ਮਜ਼ਬੂਤ ‘ਪੰਥਕ’ ਪਾਰਟੀ ਲਈ ਇਕਜੁੱਟ ਹੋਣ: ਜਾਖੜ

09:13 PM Jun 08, 2025 IST
ਅਕਾਲੀ ਧੜੇ ‘ਹਊਮੈ’ ਛੱਡ ਕੇ ਮਜ਼ਬੂਤ ‘ਪੰਥਕ’ ਪਾਰਟੀ ਲਈ ਇਕਜੁੱਟ ਹੋਣ  ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਭੋਗ ਸਮਾਗਮ ਦੌਰਾਨ ਬੋਲਦੇ ਹੋਏ। ਫੋਟੋ: ਗੁਰਦੀਪ ਲਾਲੀ
Advertisement

ਚੰਡੀਗੜ੍ਹ, 8 ਜੂਨ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਰੇ ਅਕਾਲੀ ਧੜਿਆਂ ਨੂੰ ਆਪਣੀ ‘ਹਊਮੈ’ ਤੇ ਵੱਖਰੇਵੇਂ ਪਾਸੇ ਰੱਖ ਕੇ ਇਕਜੁੁੱਟ ਹੋਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਮਜ਼ਬੂਤ ਪੰਥਕ ਪਾਰਟੀ ਦੀ ਲੋੜ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਨੂੰ ਵੀ ਹੈ। ਜਾਖੜ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਬਜ਼ੁਰਗ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ‘ਸੱਚੀ ਸ਼ਰਧਾਂਜਲੀ’ ਹੋਵੇਗੀ। ਢੀਂਡਸਾ, ਜੋ ਪਿਛਲੇ ਕੁਝ ਸਮੇਂ ਤੋਂ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ, ਦੀ 28 ਮਈ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ। ਉਹ 89 ਸਾਲਾਂ ਦੇ ਸਨ।

Advertisement

ਜਾਖੜ ਅੱਜ ਇਥੇ ਸੰਗਰੂਰ ਜ਼ਿਲ੍ਹੇ ਵਿਚ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਬੋਲ ਰਹੇ ਸਨ। ਇਸ ਮੌਕੇ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂ ਪਾਰਟੀ ਸਫ਼ਾਂ ਤੋਂ ੳੋੁਪਰ ਉਠ ਕੇ ਅਕਾਲੀ ਆਗੂ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਇਨ੍ਹਾਂ ਵਿਚ ਜਾਖੜ ਤੋਂ ਇਲਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਅਸੈਂਬਲੀ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਅਸੈਂਬਲੀ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀਦ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

Advertisement
Advertisement

ਇਸ ਮੌਕੇ ਬੋਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਜਾਖੜ ਨੇ ਕਿਹਾ ਕਿ ਢੀਂਡਸਾ ਨੇ ਆਪਣਾ ਜੀਵਨ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ। ਉਨ੍ਹਾਂ ਇੱਕ ਮਜ਼ਬੂਤ ​​ਪੰਥਕ ਪਾਰਟੀ ਦੀ ਅਪੀਲ  ਕੀਤੀ, ਜਿਸ ਦੀ ਨਾ ਸਿਰਫ਼ ਪੰਜਾਬ ਲਈ ਸਗੋਂ ਦੇਸ਼ ਲਈ ਵੀ ਲੋੜ ਹੈ। ਉਨ੍ਹਾਂ ਕਿਹਾ, ‘‘ਸਾਰੇ ਅਕਾਲੀ ਧੜਿਆਂ ਨੂੰ ਆਪਣੇ ਹੰਕਾਰ ਨੂੰ ਪਾਸੇ ਰੱਖ ਕੇ ਭਾਈਚਾਰੇ ਦੇ ਹਿੱਤਾਂ ਲਈ ਇਕਜੁੱਟ ਹੋਣਾ ਚਾਹੀਦਾ ਹੈ। ‘ਪੰਥ’ ਅਤੇ ਪੰਜਾਬ ਲਈ ਅੱਗੇ ਵਧਣਾ ਚਾਹੀਦਾ ਹੈ। ਇਹ ਸੁਖਦੇਵ ਸਿੰਘ ਢੀਂਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।’’

ਸੁਖਬੀਰ ਬਾਦਲ ਭੋਗ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ। ਫੋਟੋ: ਗੁਰਦੀਪ ਸਿੰਘ ਲਾਲੀ

ਸੁਖਬੀਰ ਬਾਦਲ ਨੇ ਢੀਂਡਸਾ ਦੀ ਆਪਣੀ ਪੂਰੀ ਜ਼ਿੰਦਗੀ ਲੋਕਾਂ ਦੀ ਸੇਵਾ ਲਈ ਸਮਰਪਿਤ ਕਰਨ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਭਾਈਚਾਰੇ ਅਤੇ ਪੰਜਾਬ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਮੌਜੂਦਾ ਪਾਰਟੀ ਆਗੂਆਂ ਨੂੰ ਢੀਂਡਸਾ ਵਰਗੇ ਆਗੂਆਂ ਦੀਆਂ ਕੁਰਬਾਨੀਆਂ ਅਤੇ ਜੀਵਨ ਤੋਂ ਸਿੱਖਣ ਦੀ ਅਪੀਲ ਕੀਤੀ।

ਸੁਖਬੀਰ ਬਾਦਲ ਨੇ ਢੀਂਡਸਾ ਨਾਲ ਆਪਣੀ ਆਖਰੀ ਮੁਲਾਕਾਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਜ਼ੁਰਗ ਅਕਾਲੀ ਆਗੂ ਨੇ ‘ਪੰਥਕ’ ਏਕਤਾ ਬਾਰੇ ਗੱਲ ਕੀਤੀ ਸੀ। ਅਕਾਲੀ ਦਲ ਦੇ ਮੁਖੀ ਨੇ ਸਾਰਿਆਂ ਨੂੰ ‘ਪੰਥ’ ਅਤੇ ਪੰਜਾਬ ਦੀ ਭਲਾਈ ਲਈ ਇਕੱਠੇ ਹੋਣ ਦੀ ਅਪੀਲ ਕੀਤੀ। ਬਾਦਲ ਨੇ ਕਿਹਾ ਕਿ ‘ਇਹ ਢੀਂਡਸਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।’

ਸ੍ਰੀ ਢੀਂਡਸਾ ਦੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਪਿਤਾ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਅਕਾਲੀ ਦਲ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਨਾਲ ਸਬੰਧਾਂ ਨੂੰ ਯਾਦ ਕੀਤਾ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਢੀਂਡਸਾ ਬਾਦਲ ਅਤੇ ਲੌਂਗੋਵਾਲ ਦੇ ਬਹੁਤ ਨੇੜੇ ਸਨ। -ਪੀਟੀਆਈ

Advertisement
Author Image

Advertisement