ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਰਾਲੀ ਵਿੱਚ ਨਵੀਂ ਅਨਾਜ ਮੰਡੀ ਛੋਟੀ ਬਣਾਉਣ ਲਈ ਅਕਾਲੀ ਸਰਕਾਰ ਜ਼ਿੰਮੇਵਾਰ: ਕੰਗ

06:33 AM Apr 26, 2024 IST
ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਜਗਮੋਹਨ ਸਿੰਘ ਕੰਗ। -ਫੋਟੋ: ਮਿਹਰ ਸਿੰਘ

ਪੱਤਰ ਪ੍ਰੇਰਕ
ਕੁਰਾਲੀ, 25 ਅਪਰੈਲ
ਸ਼ਹਿਰ ਦੀ ਰੂਪਨਗਰ ਰੋਡ ’ਤੇ ਬਣੀ ਨਵੀਂ ਅਨਾਜ ਮੰਡੀ ਛੋਟੀ ਰਹਿਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਹੋਰਨਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਲੋਕਾਂ ਦੀ ਇਸ ਸਮੱਸਿਆ ਦੇ ਮੱਦੇਨਜ਼ਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸ਼ਹਿਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਮੰਡੀ ਵਿਚਲੀਆਂ ਸਹੂਲਤਾਂ ਤੇ ਲੋੜਾਂ ਬਾਰੇ ਕਿਸਾਨਾਂ, ਆੜ੍ਹਤੀਆਂ ਤੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਸ੍ਰੀ ਕੰਗ ਨੂੰ ਦੱਸਿਆ ਕਿ ਉਨ੍ਹਾਂ ਦੇ ਉਪਰਾਲਿਆਂ ਸਦਕਾ ਸ਼ਹਿਰ ਵਿੱਚ ਅਨਾਜ ਮੰਡੀ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਹੋਇਆ ਸੀ ਪਰ ਅਕਾਲੀ ਦਲ ਦੀ ਸਰਕਾਰ ਸਮੇਂ ਇਸ ਪ੍ਰਾਜੈਕਟ ਲਈ ਗ੍ਰਹਿਣ ਕੀਤੀ ਜ਼ਮੀਨ ਵਿੱਚੋਂ ਅੱਠ-ਦਸ ਏਕੜ ਜ਼ਮੀਨ ਘਟਾ ਦਿੱਤੀ ਗਈ। ਕਿਸਾਨਾਂ ਨੇ ਦੱਸਿਆ ਕਿ ਇਸ ਕਰ ਕੇ ਹੁਣ ਅਨਾਜ ਮੰਡੀ ਲਈ ਜ਼ਮੀਨ ਘੱਟ ਗਈ ਹੈ ਅਤੇ ਇਹ ਮੰਡੀ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਲੋੜਾਂ ਪੂਰੀਆਂ ਨਹੀਂ ਕਰ ਰਹੀ ਹੈ।
ਆੜ੍ਹਤੀਆਂ ਨੇ ਦੱਸਿਆ ਕਿ ਹੁਣ ਵੀ ਉਨ੍ਹਾਂ ਨੂੰ ਖੇਤ ਕਿਰਾਏ ’ਤੇ ਲੈ ਕੇ ਕੱਚੇ ਫੜ੍ਹਾਂ ਉੱਤੇ ਫਸਲ ਸੁਟਵਾ ਕੇ ਖਰੀਦਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਵਿੱਚ ਪੱਕੇ ਫੜ੍ਹਾਂ, ਸ਼ੈੱਡਾਂ ਅਤੇ ਹੋਰ ਸਹੂਲਤਾਂ ਦੀ ਵੀ ਘਾਟ ਹੈ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕੈਬਨਿਟ ਮੰਤਰੀ ਹੁੰਦਿਆਂ ਨਵੀਂ ਅਨਾਜ ਮੰਡੀ ਦਾ ਪ੍ਰੋਜੈਕਟ ਲਿਆਂਦਾ ਸੀ ਪਰ ਸਰਕਾਰ ਬਦਲਣ ਤੋਂ ਬਾਅਦ ਇਸ ਪ੍ਰੋਜੈਕਟ ਵਿੱਚ ਫੇਰ ਬਦਲ ਕਰ ਦਿੱਤਾ ਗਿਆ ਜਿਸ ਕਾਰਨ ਅਨਾਜ ਮੰਡੀ ਛੋਟੀ ਰਹਿ ਗਈ ਅਤੇ ਇਹ ਅਨਾਜ ਮੰਡੀ ਵੀ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਲੋੜਾਂ ਪੂਰੀਆਂ ਨਹੀਂ ਕਰ ਰਹੀ। ਸ੍ਰੀ ਕੰਗ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਉਹ ਪਹਿਲਾਂ ਵਾਂਗ ਭਵਿੱਖ ਵਿੱਚ ਵੀ ਯਤਨ ਕਰਦੇ ਰਹਿਣਗੇ। ਉਨ੍ਹਾਂ ਮੌਕੇ ’ਤੇ ਹੀ ਅਨਾਜ ਮੰਡੀ ਵਿੱਚ ਕਣਕ ਦੀ ਚੁਕਾਈ ਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ। ਇਸ ਮੌਕੇ ਬਿੱਟੂ ਖੁੱਲਰ, ਧੀਰਜ ਧੀਮਾਨ, ਪੰਕਜ ਗੋਇਲ, ਸੰਜੇ ਗੋਇਲ ਆਦਿ ਹਾਜ਼ਰ ਸਨ।

Advertisement

Advertisement
Advertisement