For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂ ਅਮਨ ਤਨੇਜਾ ‘ਆਪ’ ਵਿੱਚ ਸ਼ਾਮਲ

08:33 AM May 31, 2024 IST
ਅਕਾਲੀ ਆਗੂ ਅਮਨ ਤਨੇਜਾ ‘ਆਪ’ ਵਿੱਚ ਸ਼ਾਮਲ
‘ਆਪ’ ਵਿਚ ਸ਼ਾਮਲ ਹੋਣ ’ਤੇ ਅਮਨ ਤਨੇਜਾ ਦਾ ਸਵਾਗਤ ਕਰਦੇ ਹੋਏ ਵਿਧਾਇਕ ਦਿਆਲਪੁਰਾ।
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 30 ਮਈ
ਇਲਾਕੇ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਨੌਜਵਾਨ ਆਗੂ ਅਮਨਦੀਪ ਸਿੰਘ ਤਨੇਜਾ ਨੇ ਅੱਜ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ। ਸਥਾਨਕ ਦਸਮੇਸ਼ ਨਗਰ ਵਿੱਚ ਹੋਈ ਚੋਣ ਸਭਾ ਦੌਰਾਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਅਮਨ ਤਨੇਜਾ ਤੇ ਉਨ੍ਹਾਂ ਦੇ ਸਮਰਥਕਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਇਲਾਕੇ ਦੇ ਲੋਕ ‘ਆਪ’ ਸਰਕਾਰ ਵਲੋਂ ਕਰਵਾਏ ਵਿਕਾਸ ਕਾਰਜਾਂ ਅਤੇ ਪੂਰੇ ਕੀਤੇ ਵਾਅਦਿਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਮਰਥਕਾਂ ਨੂੰ ਪਾਰਟੀ ਵਿਚ ਪੂਰਾ ਸਨਮਾਨ ਮਿਲੇਗਾ। ਇਸ ਮੌਕੇ ਅਮਨ ਤਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਛੀਵਾੜਾ ਇਲਾਕੇ ਦੀਆਂ 3 ਪ੍ਰਮੁੱਖ ਸੜਕਾਂ ਜਿਨ੍ਹਾਂ ਦੀ ਹਾਲਤ ਬੇਹੱਦ ਖਸਤਾ ਸੀ ਪਰ ‘ਆਪ’ ਸਰਕਾਰ ਨੇ ਆਪਣੇ 2 ਸਾਲਾਂ ਕਾਰਜਕਾਲ ਦੌਰਾਨ ਇਨ੍ਹਾਂ ਦੇ ਵਿਕਾਸ ਕਾਰਜ ਮੁਕੰਮਲ ਕਰਵਾਏ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ‘ਆਪ’ ਆਗੂ ਮੋਹਿਤ ਕੁੰਦਰਾ, ਜਥੇਦਾਰ ਮਨਮੋਹਣ ਸਿੰਘ ਖੇੜਾ, ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×