ਅਕਾਲੀ ਆਗੂ ਡਾ. ਗੁਰਤੇਜ ਚਾਹਲ ਭਾਜਪਾ ’ਚ ਸ਼ਾਮਲ
ਪੱਤਰ ਪ੍ਰੇਰਕ
ਮਾਨਸਾ, 28 ਮਾਰਚ
ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸੀਨੀਅਰ ਆਗੂ ਗੁਰਤੇਜ ਸਿੰਘ ਚਾਹਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਭਾਰਤੀ ਜਨਤਾ ਪਾਰਟੀ ਵਿੱਚ ਇਹ ਸ਼ਮੂਲੀਅਤ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਤੋਂ ਸਿਰੋਪਾ ਲੈਕੇ ਕੀਤੀ। ਉਨ੍ਹਾਂ ਭਾਜਪਾ ਦੀਆਂ ਨੀਤੀਆਂ ਅਨੁਸਾਰ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ ਦਿਨ ਰਾਤ ਕੰਮ ਕਰਨ ਦਾ ਪ੍ਰਣ ਪ੍ਰਗਟਾਇਆ। ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਗੁਰਤੇਜ ਸਿੰਘ ਚਾਹਲ ਦੀ ਸ਼ਮੂਲੀਅਤ ਵੇਲੇ ਭਾਜਪਾ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਕੇਸ਼ ਜੈਨ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਗੁਰਤੇਜ ਸਿੰਘ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਰਹੇ ਹਨ ਅਤੇ ਅੱਜ-ਕੱਲ੍ਹ ਅਕਾਲੀ ਦਲ ਦੀਆਂ ਨੀਤੀਆਂ ਔਖੇ ਚਲੇ ਆ ਰਹੇ ਸਨ, ਜਿਸ ਕਰਕੇ ਉਨ੍ਹਾਂ ਅੱਜ ਚੰਡੀਗੜ੍ਹ ਵਿਖੇ ਪਾਰਟੀ ਹੈੱਡ-ਕੁਆਟਰ ਉਤੇ ਭਾਜਪਾ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਭਾਜਪਾ ਨਿਰਪੱਖ ਅਤੇ ਲੋਕ ਹਿਤੂ ਪਾਰਟੀ ਹੈ, ਜਿਸ ਨੇ ਪੂਰੇ ਦੇਸ਼ ਨੂੰ ਨਵੀਂ ਸੋਚ, ਵਿਕਾਸ ਅਤੇ ਵਿਚਾਰਧਾਰਾ ਦਿੱਤੀ ਹੈ।