ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਆਗੂ ਘਣੀਆ ‘ਆਪ’ ’ਚ ਸ਼ਾਮਲ

10:21 AM May 26, 2024 IST
ਪਰਵਿੰਦਰ ਸਿੰਘ ਘਣੀਆ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ। (ਸੱਜੇ) ਸਰਪੰਚ ਲਲਿਤ ਸ਼ਰਮਾ ਨੂੰ ਆਪ’ ’ਚ ਸ਼ਾਮਲ ਕਰਦੇ ਹੋਏ ਸ਼ੈਰੀ ਕਲਸੀ। -ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 25 ਮਈ
ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਵਿੰਦਰ ਸਿੰਘ ਘਣੀਆ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਹ ਵਿਧਾਨ ਸਭਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੇ ਚੋਣ ਇੰਚਾਰਜ ਅਤੇ ਐੱਨਆਰਆਈ ਵਿੰਗ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ। ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਘਣੀਆ ਦੇ ਪਰਵਿੰਦਰ ਸਿੰਘ ਨੇ ਆਖਿਆ ਕਿ ਉਹ ‘ਆਪ’ ਸਰਕਾਰ ਦੇ ਪੰਜਾਬ ਅਤੇ ਲੋਕ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਹਨ। ਇਸ ਮੌਕੇ ਮਨਿੰਦਰ ਸਿੰਘ ਬੱਲ,ਭਗਵਾਨ ਸਿੰਘ, ਮਨਿੰਦਰ ਸਿੰਘ ਰੰਧਾਵਾ, ਡਾ ਹਰਬੀਰ ਸਿੰਘ ਤੇ ਰਾਜ ਕੁਮਾਰ ਆਦਿ ਹਾਜ਼ਰ ਸਨ। ਇਸੇ ਦੌਰਾਨ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਲਾਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ਲਲਿਤ ਸ਼ਰਮਾ ‘ਆਪ’ ਵਿੱਚ ਸ਼ਾਮਲ ਹੋ ਗਏ। ਸ਼ੈਰੀ ਕਲਸੀ ਨੇ ਸ਼ਰਮਾ ਪਾਰਟੀ ’ਚ ਦਾ ਸਵਾਗਤ ਕੀਤਾ।

Advertisement

Advertisement