For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂ ਹਰਜੀਤ ਭਾਟੀਆ ਵੱਲੋਂ ਅਹੁਦੇ ਤੋਂ ਅਸਤੀਫ਼ਾ

08:04 AM May 03, 2024 IST
ਅਕਾਲੀ ਆਗੂ ਹਰਜੀਤ ਭਾਟੀਆ ਵੱਲੋਂ ਅਹੁਦੇ ਤੋਂ ਅਸਤੀਫ਼ਾ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਮਈ
ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਖੰਨਾ ਸ਼ਹਿਰ ਦੇ ਸੀਨੀਅਰ ਆਗੂ ਹਰਜੀਤ ਸਿੰਘ ਭਾਟੀਆ (ਵਿੱਕੀ) ਪ੍ਰਧਾਨ ਖੰਨਾ ਸ਼ਹਿਰੀ-2 ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਮੌਕੇ ਸ੍ਰੀ ਭਾਟੀਆ ਨੇ ਦੱਸਿਆ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਹਲਕੇ ਵਿਚ ਰੋਡ ਸ਼ੋਅ ਕਰਨਾ ਸੀ ਅਤੇ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਆਪਣੇ ਇਲਾਕੇ ਵਿਚ ਇੱਕਠ ਕਰਨ ਲਈ ਕਿਹਾ ਗਿਆ। ਭਾਟੀਆ ਨੇ ਕਿਹਾ ਕਿ ਉਸ ਨੇ ਆਪਣੇ ਇਲਾਕੇ ਵਿਚ ਭਰਵਾਂ ਇੱਕਠ ਕੀਤਾ ਸੀ। ਇਸੇ ਦੌਰਾਨ ਲਗਾਤਾਰ 6 ਘੰਟੇ ਦੀ ਉਡੀਕ ਪਿਛੋਂ ਸ੍ਰੀ ਬਾਦਲ ਖੰਨਾ ਆਏ ਪਰ ਬਗੈਰ ਪ੍ਰੋਗਰਾਮ ਵਿਚ ਸ਼ਾਮਲ ਹੋਏ ਵਾਪਸ ਚਲੇ ਗਏ। ਭਾਟੀਆ ਨੇ ਕਿਹਾ ਕਿ ਸਿੱਖ ਵੋਟਰਾਂ ਦੀ ਨਿਰਾਸ਼ਾ ਕਾਰਨ ਉਨ੍ਹਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×