For the best experience, open
https://m.punjabitribuneonline.com
on your mobile browser.
Advertisement

ਬਨੂੜ ਦਾ ਅਕਾਲੀ ਆਗੂ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ

09:03 AM Sep 22, 2024 IST
ਬਨੂੜ ਦਾ ਅਕਾਲੀ ਆਗੂ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ
ਹਰਦਿਆਲ ਸਿੰਘ ਕੰਬੋਜ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ। -ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 21 ਸਤੰਬਰ
ਬਨੂੜ ਦਾ ਅਕਾਲੀ ਆਗੂ ਅਤੇ ਨਗਰ ਕੌਂਸਲ ਚੋਣਾਂ ਸਮੇਂ ਵਾਰਡ ਨੰਬਰ ਦਸ ਤੋਂ ਅਕਾਲੀ ਦਲ ਦਾ ਉਮੀਦਵਾਰ ਰਹਿ ਚੁੱਕਿਆ ਕਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਹੈ। ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਬਣਦਾ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਸ੍ਰੀ ਕੰਬੋਜ ਨੇ ਕਿਹਾ ਕਿ ਪੰਜਾਬ ਦੇ ਨਾਲ ਨਾਲ ਰਾਜਪੁਰਾ ਹਲਕੇ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ, ਭਾਜਪਾ ਦੀਆਂ ਨੀਤੀਆਂ ਤੋਂ ਤੰਗ ਸਾਰੇ ਸੂਝਵਾਨ ਆਗੂ ਕਾਂਗਰਸ ਵਿੱਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਤੈਅ ਹੈ, ਕਿਉਂਕਿ ਪਿਛਲੇ ਢਾਈ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਨੂੰ ਵਿਕਾਸ ਲਈ ਫੁੱਟੀ ਕੌਡੀ ਨਹੀਂ ਦਿੱਤੀ ਅਤੇ ਨਾ ਹੀ ਭਵਿੱਖ ਵਿੱਚ ਕੋਈ ਆਸ ਹੈ। ਇਸ ਮੌਕੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ, ਕੌਂਸਲਰ ਰਾਕੇਸ਼ ਕੇਸ਼ੀ, ਮੱਖਣ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਰਾਜਪੁਰਾ, ਜੀਪੀ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement