ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਆਗੂ ਪ੍ਰਦੀਪ ਪਾਲ ‘ਆਪ’ ਵਿੱਚ ਸ਼ਾਮਲ

09:01 AM May 23, 2024 IST
ਪ੍ਰਦੀਪ ਪਾਲ ਨੂੰ ਪਾਰਟੀ ’ਚ ਸ਼ਾਮਲ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਰੂਬਲ

ਡੇਰਾਬੱਸੀ: ਵਿਧਾਨ ਸਭਾ ਹਲਕਾ ਡੇਰਾਬੱਸੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਸਾਬਕਾ ਬਲਾਕ ਸਮਿਤੀ ਮੈਂਬਰ ਅਤੇ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਪ੍ਰਦੀਪ ਪਾਲ ਸਿੰਘ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਰਦੀਪ ਪਾਲ ਸਿੰਘ ਅਤੇ ਕਮਲਜੀਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਦੂਜੀਆਂ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਪ੍ਰਦੀਪ ਪਾਲ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement