ਅਕਾਲੀ ਆਗੂ ਤਰਲੋਚਨ ਬਾਂਸਲ ਵੱਲੋਂ ਅਸਤੀਫਾ
08:50 AM Jun 15, 2024 IST
Advertisement
ਤਪਾ ਮੰਡੀ:
Advertisement
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਆਗੂ ਤੇ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਉਨ੍ਹਾਂ ਨਾਲ ਹੀ ਲਿਖਿਆ ਹੈ ਕਿ ਉਹ ਬਾਦਲ ਪਰਿਵਾਰ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਆਪਣੇ ਅਸਤੀਫੇ ਦਾ ਕਾਰਨ ਜ਼ਿਲ੍ਹਾ ਬਰਨਾਲਾ ਦੀ ਲੀਡਰਸ਼ਿਪ ਤੋਂ ਘੁਟਣ ਮਹਿਸੂਸ ਹੋਣਾ ਦੱਸਿਆ ਹੈ। ਤਰਲੋਚਨ ਬਾਂਸਲ ਮਹਾਕਾਂਵੜ ਸੰਘ ਪੰਜਾਬ, ਅਗਰਵਾਲ ਸੰਮੇਲਨ ਪੰਜਾਬ ਦੇ ਪ੍ਰਧਾਨ ਅਤੇ ਆਪਣੀ ਪਤਨੀ ਸਮੇਤ ਨਗਰ ਕੌਂਸਲ ਤਪਾ ਦੇ ਕੌਂਸਲਰ ਵੀ ਹਨ। ਇਸ ਸਬੰਧੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਤਰਲੋਚਨ ਬਾਂਸਲ ਨੂੰ ਲੋਕ ਸਭਾ ਦੀਆਂ ਚੋਣਾਂ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ। -ਪੱਤਰ ਪ੍ਰੇਰਕ
Advertisement