ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਆਗੂ ਵਿਜੇ ਛਾਬੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ

08:45 AM Jan 10, 2024 IST
ਵਿਜੇ ਛਾਬੜਾ ਦਾ ਸਵਾਗਤ ਕਰਦੇ ਹੋਏ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਜਸਵੰਤ ਜੱਸ
ਫਰੀਦਕੋਟ, 9 ਜਨਵਰੀ
ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੌਜੂਦਾ ਐਮ ਸੀ ਵਿਜੇ ਛਾਬੜਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਇੱਥੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਦੀ ਰਿਹਾਇਸ਼ ’ਤੇ ਹੋਏ ਸਮਾਗਮ ਦੌਰਾਨ ਵਿਜੇ ਛਾਬੜਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਅਕਾਲੀ ਦਲ ਵਿੱਚ ਉਹ ਘੁਟਣ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਅਸੂਲ ਛੱਡ ਚੁੱਕਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਫਰੀਦ ਯੂਨੀਵਰਸਿਟੀ ਨੂੰ ਸੂਬੇ ਦੀ ਸਭ ਤੋਂ ਉੱਤਮ ਯੂਨੀਵਰਸਿਟੀ ਬਣਾਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਸਟਾਫ ਦੀ ਘਾਟ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾ ਰਿਹਾ ਹੈ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ 70 ਕਰੋੜ ਰੁਪਏ ਦੀਆਂ ਨਵੀਆਂ ਮਸ਼ੀਨਾਂ ਭੇਜੀਆਂ ਹਨ ਜੋ ਆਧੁਨਿਕ ਇਲਾਜ ਲਈ ਸਹਾਈ ਹੋਣਗੀਆਂ ਅਤੇ ਇਹ ਮਸ਼ੀਨਾਂ ਅਗਲੇ ਕੁਝ ਦਿਨਾਂ ਵਿੱਚ ਹਸਪਤਾਲ ਦੇ ਆਪਰੇਸ਼ਨ ਥੀਏਟਰਾਂ ਅਤੇ ਵਾਰਡਾਂ ਵਿੱਚ ਸਥਾਪਿਤ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਜਗਜੀਤ ਸਿੰਘ, ਬੇਅੰਤ ਕੌਰ ਸੇਖੋਂ, ਲਵਪ੍ਰੀਤ ਸਿੰਘ ਸੁਰਿੰਦਰ ਸਿੰਘ ਸਾਧਾਵਾਲਾ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement