ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ

07:47 AM Apr 29, 2024 IST
ਮਨਹੀਰ ਗੋਚਾ ਨੂੰ ‘ਆਪ’ ਵਿਚ ਸ਼ਾਮਲ ਕਰਦੇ ਹੋਏ ਬਲਕਾਰ ਸਿੰਘ ਸਿੱਧੂ।

ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 28 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਬੁਲਾਰਾ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨਜ਼ਦੀਕੀ ਮਨਹੀਰ ਸਿੰਘ ਗੋਚਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਮਨਹੀਰ ਗੋਚਾ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਪੇ੍ਰਨਾ ਸਦਕਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਸਿੱਧੂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਹਲਕੇ ਦੇ ਸਾਰੇ ਪਿੰਡਾਂ ਸ਼ਹਿਰਾਂ ਦਾ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਰ ਰਹੇ ਹਨ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਹਰ ਉਸ ਇਨਸਾਨ ਲਈ ਸਦਾ ਖੁੱਲ੍ਹੇ ਹਨ ਜਿਸ ਦੀ ਨੀਅਤ ਲੋਕਾਂ ਅਤੇ ਪਾਰਟੀ ਪ੍ਰਤੀ ਸਾਫ ਹੈ। ਇਸ ਮੌਕੇ ਸਰਬਾ ਬਰਾੜ ਬਲਾਕ ਪ੍ਰਧਾਨ ਫੂਲ, ਨਿਰਮਲ ਸਿੰਘ ਨਿੰਮਾ, ਪਰਮਜੀਤ ਸਿੰਘ ਕਾਂਗੜ, ਕ੍ਰਿਸ਼ਨ ਸਿੰਘ ਫੌਜੀ, ਹਰਪ੍ਰੀਤ ਸਿੰਘ ਭੋਡੀਪੁਰਾ ਆਦਿ ਹਾਜ਼ਰ ਸਨ।

Advertisement

Advertisement
Advertisement