ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਆਗੂ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ

09:41 AM May 22, 2024 IST
ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਜਗਦੀਪ ਸਿੰਘ ਨਕੱਈ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 21 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੁਲਾਰਾ ਮਿਲਿਆ, ਜਦੋਂ ਭਾਰਤੀ ਜਨਤਾ ਪਾਰਟੀ ਮਾਨਸਾ ਦੇ ਸ਼ਹਿਰੀ ਦਫਤਰ ਵਿੱਚ ਰੱਖੇ ਗਏ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਦੀ ਅਗਵਾਈ ਹੇਠ ਅਕਾਲੀ ਆਗੂ ਮਹਿੰਦਰ ਸਿੰਘ ਸੱਗੂ ਆਪਣੇ ਸਾਥੀਆਂ ਸਣੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਕਰਨੈਲ ਸਿੰਘ, ਮਨਪ੍ਰੀਤ ਸਿੰਘ ਮਨੂ, ਗੁਰਪ੍ਰੀਤ ਸਿੰਘ ਸੱਗੂ, ਹਰਪ੍ਰੀਤ ਸਿੰਘ ਹੈਪੀ, ਹਰਦੀਪ ਸਿੰਘ ਦੀਪੂ, ਪਾਲੀ ਸਿੰਘ, ਅਵਤਾਰ ਸਿੰਘ, ਅੰਮ੍ਰਿਤਸਰ ਸਿੰਘ, ਗੁਰਵਿੰਦਰ ਸਿੰਘ, ਹਰਮਨ ਸਿੰਘ, ਮੋਗਾ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਕੁਮਾਰ, ਗੁਰਸੇਵਕ ਸਿੰਘ ਨੇ ਵੀ ਭਾਜਪਾ ਦਾ ਪੱਲਾ ਫੜਿਆ।
ਭਾਜਪਾ ਨੇਤਾ ਜਗਦੀਪ ਨਕੱਈ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦਾ ਕਾਫ਼ਲਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਗੁਰਮੇਲ ਸਿੰਘ ਠੇਕੇਦਾਰ, ਜਸਪ੍ਰੀਤ ਸੱਦਾ ਸਿੰਘ ਵਾਲਾ ਸਣੇ ਭਾਜਪਾ ਦੀ ਸਮੁੱਚੀ ਟੀਮ ਵੱਲੋਂ ਮੇਨ ਬਾਜ਼ਾਰ ਮਾਨਸਾ ਵਿੱਚ ਡੋਰ-ਟੂ-ਡੋਰ ਜਾ ਕੇ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਲਈ ਵੋਟਾਂ ਮੰਗੀਆਂ।

Advertisement

Advertisement