ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਆਗੂਆਂ ਨੂੰ ਆਪਣੇ ਆਪ ਵਿੱਚ ਸੁਧਾਰ ਕਰਨ ਦੀ ਲੋੜ: ਕੰਗ

08:47 AM Jul 19, 2024 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 18 ਜੁਲਾਈ
ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਉੱਠਿਆ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਾਬਕਾ ਕੌਮੀ ਪ੍ਰਧਾਨ ਅਤੇ ਪੰਥਕ ਆਗੂ ਕਿਰਨਬੀਰ ਸਿੰਘ ਕੰਗ ਨੇ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਅਕਾਲੀ ਦਲ ਨੂੰ ਬਚਾਉਣ ਲਈ ਅਕਾਲੀ ਸੁਧਾਰ ਲਹਿਰ ਦੀ ਨਹੀਂ ਬਲਕਿ ਅਕਾਲੀ ਆਗੂਆਂ ਨੂੰ ਆਪਣਾ ਸੁਧਾਰ ਕਰਨ ਦੀ ਸਖ਼ਤ ਲੋੜ ਹੈ। ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਬਾਰੇ ਗੱਲ ਕਰਦਿਆਂ ਕਿਰਨਬੀਰ ਸਿੰਘ ਕੰਗ ਨੇ ਕਿਹਾ ਕਿ ਗੁਰੂ ਦੀ ਬਖ਼ਸ਼ਿਸ਼ ਲੈਣ ਲਈ ਮਨ ਸਾਫ਼ ਹੋਣਾ ਚਾਹੀਦਾ ਹੈ। ਇਸ ਲਈ ਪਾਖੰਡ ਰਚਨ ਦੀ ਲੋੜ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਸੁਧਾਰ ਲਹਿਰ ਦੇ ਨਵੇਂ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਬਾਰੇ ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਸਾਰੇ ਇਕੋ ਥਾਲੀ ਦੇ ਚੱਟੇ-ਵੱਟੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਨੂੰ ਦਰਕਿਨਾਰ ਕਰਨ ਵਾਲੇ ਕੁੱਝ ਅਕਾਲੀ ਆਗੂ ਸਿਰਫ਼ ਤੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਸੋਚਦੇ ਹਨ।

Advertisement

Advertisement
Advertisement