ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਬਾਦਲ ਦੇ ਹੱਕ ਵਿੱਚ ਨਿੱਤਰੇ ਮਾਨਸਾ ਦੇ ਅਕਾਲੀ ਆਗੂ

09:18 AM Jul 01, 2024 IST
ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 30 ਜੂਨ
ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਇਲਾਕੇ ਵਿੱਚ ਅੱਜ ਅਕਾਲੀ ਦਲ ਦੇ ਆਗੂਆਂ ਨੇ ਮਾਨਸਾ ਵਿੱਚ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਕਾਇਮ ਰੱਖਣ ਲਈ ਹੱਥ ਖੜ੍ਹੇ ਕਰ ਕੇ ਜੈਕਾਰਾ ਛੱਡਦਿਆਂ ਹਮਾਇਤ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਦਰ ਉੱਠੀ ਬਗ਼ਾਵਤ ਸਬੰਧੀ ਮਾਨਸਾ ਦੇ ਪਾਰਟੀ ਆਗੂਆਂ ਨੇ ਬਾਦਲ ਪਰਿਵਾਰ ਦੀ ਪ੍ਰਧਾਨਗੀ ਵਿੱਚ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਦੀ ਅਗਵਾਈ ਵਿੱਚ ਇਹ ਪਾਰਟੀ ਮਜ਼ਬੂਤ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਅਰੋੜਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਯੂਥ ਅਕਾਲੀ ਦਲ ਪੰਜਾਬ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਚਹਿਲ ਨੇ ਮੰਚ ਤੋਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਸੰਘਰਸ਼ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਅਤੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਹਲਕਿਆ ’ਚ ਜਾ ਕੇ ਪਾਰਟੀ ਲਈ ਪ੍ਰਚਾਰ ਕੀਤਾ ਪਰ ਲੋਕ ਸਭਾ ਚੋਣਾਂ ਦੌਰਾਨ ਕਈ ਥਾਵਾਂ ਤੋਂ ਹਾਰਨ ਵਾਲੇ ਵਿਅਕਤੀ ਅੱਜ ਆਪਣੀਆਂ ਕਮੀਆਂ ਦੇਖਣ ਦੀ ਬਜਾਏ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਨੁਕਸ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਜਿੱਤਾਂ-ਹਾਰਾਂ ਹੁੰਦੀਆਂ ਰਹਿੰਦੀਆਂ ਹਨ, ਇਸ ਲਈ ਕਿਸੇ ਪਾਰਟੀ ਪ੍ਰਧਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਸਰਾਸਰ ਗਲਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪਹਿਲਾਂ ਦੇ ਮੁਕਾਬਲੇ ਹੋਰ ਵੀ ਮਜ਼ਬੂਤ ਹੋ ਕੇ ਉਭਰੇਗੀ।

Advertisement

Advertisement
Advertisement