ਅਕਾਲੀ ਆਗੂਆਂ ਨੂੰ ਇਕਜੁੱਟ ਹੋਣ ਲਈ ਪ੍ਰੇਰਿਆ
06:45 AM Mar 26, 2025 IST
ਸੰਜੀਵ ਬੱਬੀ
ਚਮਕੌਰ ਸਾਹਿਬ, 25 ਮਾਰਚ
ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਰੂਪਨਗਰ ਦੇ ਆਬਜ਼ਰਵਰ ਡਾ. ਦਲਜੀਤ ਸਿੰਘ ਸੋਢੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਮੂਹ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਹਲਕਾ ਚਮਕੌਰ ਸਾਹਿਬ ਵਿੱਚ ਚੋਣਾਂ ਦੀ ਤਿਆਰੀ ਕਰਨ ਦੀ ਜ਼ਿੰਮੇਵਾਰੀ ਅਮਰਜੀਤ ਸਿੰਘ ਕਲਸੀ ਨੂੰ ਸੌਂਪੀ। ਡਾ ਦਲਜੀਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਪੰਥ ਅਤੇ ਪੰਜਾਬ ਦੀ ਜੋ ਗੰਭੀਰ ਅਤੇ ਨਾਜ਼ੁਕ ਸਥਿਤੀ ਬਣ ਗਈ ਹੈ, ਉਸ ਨੂੰ ਸੁਧਾਰਨ ਅਤੇ ਬਚਾਉਣ ਦੀ ਲੋੜ ਹੈ ਜਿਸ ਤੇ ਪੰਥ ਅਤੇ ਪੰਜਾਬ ਨੂੰ ਦਿਲੋਂ ਪਿਆਰ ਕਰਨ ਵਾਲੇ ਵਿਅਕਤੀ ਇਕੱਠੇ ਹੋ ਕੇ ਸੰਘਰਸ਼ ਕਰਨ। ਇਸ ਉਦੇਸ਼ ਨੂੰ ਲੈ ਕੇ ਹੀ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੇ ਸ਼੍ਰੋਮਣੀ ਕਮੇਟੀ ਦੀਆਂ ਆਗਾਮੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।
Advertisement
Advertisement