For the best experience, open
https://m.punjabitribuneonline.com
on your mobile browser.
Advertisement

ਲੋਕਾਂ ’ਚ ਆਧਾਰ ਗੁਆ ਚੁੱਕੀ ਹੈ ਅਕਾਲੀ ਲੀਡਰਸ਼ਿਪ: ਕੁਲਵੰਤ ਸਿੰਘ

06:17 AM Sep 19, 2024 IST
ਲੋਕਾਂ ’ਚ ਆਧਾਰ ਗੁਆ ਚੁੱਕੀ ਹੈ ਅਕਾਲੀ ਲੀਡਰਸ਼ਿਪ  ਕੁਲਵੰਤ ਸਿੰਘ
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।
Advertisement

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 18 ਸਤੰਬਰ
ਮੁਹਾਲੀ ਹਲਕੇ ਵਿੱਚ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗਿਆ ਜਦੋਂ ਦਰਜਨ ਤੋਂ ਵੱਧ ਆਗੂਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਗੱਡੀ ਹੁਣ ਲੀਹ ਤੋਂ ਲੱਥ ਚੁੱਕੀ ਹੈ। ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ। ਇੰਜ ਹੀ ਕਾਂਗਰਸ ਸਿਰਫ਼ ਧਰਨਿਆਂ ਜੋਗੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਕੁਰੜੀ ਨਾਲ ਸਬੰਧਤ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਪਰਿਵਾਰਾਂ ਸਣੇ ‘ਆਪ’ ਵਿੱਚ ਸ਼ਾਮਲ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਪ੍ਰਤੀ ਭਰੋਸਾ ਪ੍ਰਗਟ ਕੀਤਾ ਹੈ।
ਵਿਧਾਇਕ ਨੇ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਵਿੱਚ ਹੋਰਨਾਂ ਪਾਰਟੀਆਂ ਦੇ ਕਈ ਆਗੂ ਅਤੇ ਸਰਗਰਮ ਵਰਕਰ ‘ਆਪ’ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਹੋ ਰਿਹਾ ਹੈ।
ਇਸ ਮੌਕੇ ਕੁਲਦੀਪ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸਤਨਾਮ ਸਿੰਘ ਪ੍ਰਧਾਨ ਬਾਲਮੀਕਿ ਕਮੇਟੀ, ਦਿਲਬਾਗ ਸਿੰਘ, ਨਿਰਮੈਲ ਸਿੰਘ ਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਗੁਰਭਜਨ ਸਿੰਘ ਨੰਬਰਦਾਰ, ਜਰਨੈਲ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਨਿਰਮਲ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ, ਮੁਖ਼ਤਿਆਰ ਸਿੰਘ ਕੁਰੜਾ, ਗੁਲਾਬ ਸਿੰਘ, ਅਜੇ ਸ਼ਰਮਾ ਫੇਜ਼-6, ਸਾਹਿਲ ਸ਼ਰਮਾ ਸਮੇਤ ਕੁਲਦੀਪ ਸਿੰਘ ਸਮਾਣਾ, ਸਤਨਾਮ ਸਿੰਘ, ਗੁਰਦੇਵ ਸਿੰਘ, ਗੁਰਮੇਲ ਸਿੰਘ, ਨਵਰਿੰਦਰ ਸਿੰਘ ਆਦਿ ਵਾਲੰਟੀਅਰ ਹਾਜ਼ਰ ਸਨ।

Advertisement

Advertisement
Advertisement
Author Image

Advertisement