ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਅਕਾਲੀ ਲਹਿਰ ਅਤੇ ਜੈਤੋ ਦਾ ਮੋਰਚਾ’ ਪੁਸਤਕ ਰਿਲੀਜ਼

10:45 AM Sep 27, 2023 IST
featuredImage featuredImage
ਪੁਸਤਕ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਸਤੰਬਰ
ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਨਾਲ ਸਬੰਧਤ ਇਕ ਅਹਿਮ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਨੂੰ ਮੁੜ ਪ੍ਰਕਾਸ਼ਿਤ ਕੀਤਾ ਗਿਆ ਹੈ। ਪ੍ਰਸਿੱਧ ਇਤਿਹਾਸਕ ਸ਼ਮਸ਼ੇਰ ਸਿੰਘ ਅਸ਼ੋਕ ਦੀ ਇਹ ਪੁਸਤਕ ‘ਅਕਾਲੀ ਲਹਿਰ ਤੇ ਜੈਤੋ ਦਾ ਮੋਰਚਾ’ ਸ਼੍ਰੋਮਣੀ ਕਮੇਟੀ ਨੇ 1974 ਵਿੱਚ ਛਾਪੀ ਸੀ, ਜਿਸ ਦਾ ਦੂਸਰਾ ਐਡੀਸ਼ਨ ਧਰਮ ਪ੍ਰਚਾਰ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰ ਕੇ ਛਾਪਿਆ ਗਿਆ ਹੈ। ਇਹ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਜੈਤੋ ਦੇ ਮੋਰਚੇ ਦੀ ਇਹ ਪੁਸਤਕ ਜਿੱਥੇ ਅਕਾਲੀ ਲਹਿਰ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਹੈ, ਉਥੇ ਹੀ ਜੈਤੋ ਦੇ ਮੋਰਚੇ ਤੋਂ ਇਲਾਵਾ ਹੋਰ ਮੋਰਚਿਆਂ ਬਾਰੇ ਵੀ ਜਾਣਕਾਰੀ ਦਿੰਦੀ ਹੈ। ਇਸ ਵਿਚ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦਾ ਮੁਕੰਮਲ ਵੇਰਵਾ ਵੀ ਦਰਜ ਹੈ। ਸਰਲ ਭਾਸ਼ਾ ਵਿੱਚ ਲਿਖੀ ਗਈ ਇਹ ਪੁਸਤਕ ਸਿੱਖ ਸੰਗਰਾਮ ਦੀ ਗਾਥਾ ਨੂੰ ਬਾਖੂਬੀ ਪੇਸ਼ ਕਰਦੀ ਹੈ, ਜਿਸ ਤੋਂ ਪਾਠਕਾਂ ਨੂੰ ਆਪਣੇ ਕੌਮੀ ਨਾਇਕਾਂ ਅਤੇ ਯੋਧਿਆਂ ਦੇ ਜੀਵਨ ਦੀ ਘਾਲਣਾ ਬਾਰੇ ਜਾਣਕਾਰੀ ਮਿਲੇਗੀ।
ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐੱਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਲਿਟਰੇਚਰ ਵਿਭਾਗ ਦੇ ਇੰਚਾਰਜ ਗੁਰਮੀਤ ਸਿੰਘ ਮੁਕਤਸਰੀ ਆਦਿ ਹਾਜ਼ਰ ਸਨ।

Advertisement

Advertisement