ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਵਰਕਰ ਤੇ ਮੌਜਪੁਰ ਦੀਆਂ ਬੀਬੀਆਂ ‘ਆਪ’ ਵਿੱਚ ਸ਼ਾਮਲ

08:55 AM Oct 02, 2024 IST
‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 1 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸੇ ਤਰ੍ਹਾਂ ਮੁਹਾਲੀ ਦੇ ਸੈਕਟਰ-79 ਸਥਿਤ ‘ਆਪ’ ਦੇ ਦਫ਼ਤਰ ਵਿੱਚ ਪਹੁੰਚ ਕੇ ਪਿੰਡ ਮੌਜਪੁਰ ਦੀਆਂ ਕਰੀਬ ਦੋ ਦਰਜਨ ਔਰਤਾਂ ਨੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਪ੍ਰਣ ਕੀਤਾ।
ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅਕਾਲੀ ਵਰਕਰਾਂ ਅਤੇ ਬੀਬੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਔਰਤਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਇਸ ਮੌਕੇ ‘ਆਪ’ ਵਾਲੰਟੀਅਰ ਕੁਲਦੀਪ ਸਿੰਘ ਸਮਾਣਾ, ਸੁਖਜਿੰਦਰ ਕੌਰ ਲਾਲੀ, ਬਲਵਿੰਦਰ ਕੌਰ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਦੀਪਾ ਨੰਬਰਦਾਰ, ਧਰਮਿੰਦਰ ਸਿੰਘ ਹਾਜ਼ਰ ਸਨ।

Advertisement

Advertisement