ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਗਲਾਦੇਸ਼ ’ਚ ਘੱਟਗਿਣਤੀ ਭਾਈਚਾਰਿਆਂ ਖਿਲਾਫ਼ ਹਿੰਸਾ ਤੋਂ ਅਖਿਲੇਸ਼ ਅਤੇ ਮਾਇਆਵਤੀ ਫ਼ਿਕਰਮੰਦ

07:54 AM Aug 13, 2024 IST

ਲਖਨਊ:

Advertisement

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤੇ ਬਹੁਜਨ ਸਮਾਜ ਪਾਰਟੀ ਦੀ ਆਗੂ ਮਾਇਆਵਤੀ ਬੰਗਲਾਦੇਸ਼ ਵਿਚ ਘੱਟਗਿਣਤੀ ਭਾਈਚਾਰਿਆਂ ਖਿਲਾਫ਼ ਹਿੰਸਾ ਤੋਂ ਵੱਡੇ ਫ਼ਿਕਰਮੰਦ ਹਨ। ਯਾਦਵ ਨੇ ਅੱਜ ਕਿਹਾ ਕਿ ਬੰਗਲਾਦੇਸ਼ ਵਿਚ ਕਿਸੇ ਵੀ ਭਾਈਚਾਰੇ ਨੂੰ ਹਿੰਸਾ ਦਾ ਸ਼ਿਕਾਰ ਨਾ ਬਣਾਇਆ ਜਾਵੇ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਨੁੱਖੀ ਹੱਕਾਂ ਦੀ ਸੁਰੱਖਿਆ ਨਾਲ ਜੁੜੇ ਇਸ ਮੁੱਦੇ ਨੂੰ ਕੌਮਾਂਤਰੀ ਪੱਧਰ ’ਤੇ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡੀ ਸੁਰੱਖਿਆ ਤੇ ਅੰਦਰੂਨੀ ਸੁਰੱਖਿਆ ਨਾਲ ਜੁੜਿਆ ਸੰਵੇਦਨਸ਼ੀਲ ਮਸਲਾ ਹੈ। ਉਧਰ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬੰਗਲਾਦੇਸ਼ ਵਿਚ ਹਿੰਦੂਆਂ ਤੇ ਹੋਰਨਾਂ ਘੱਟਗਿਣਤੀਆਂ ਖਿਲਾਫ਼ ਹਿੰਸਾ ਦੀਆਂ ਘਟਨਾਵਾਂ ਨੂੰ ਸੰਜੀਦਗੀ ਨਾਲ ਲਏ ਤੇ ਇਨ੍ਹਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ। -ਪੀਟੀਆਈ

Advertisement
Advertisement
Tags :
Akhilesh YadavBahujan Samaj PartyMayawatiPunjabi khabarPunjabi NewsSocialist Party
Advertisement