ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਖਿਲੇਸ਼ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦਿੱਤਾ

07:29 AM Jun 13, 2024 IST

ਲਖਨਊ, 12 ਜੂਨ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕੰਨੌਜ ਲੋਕ ਸਭਾ ਸੀਟ ਤੋਂ ਚੁਣੇ ਜਾਣ ਤੋਂ ਬਾਅਦ ਅੱਜ ਕਰਹਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ। ਸੂਬੇ ਦੀ ਵਿਧਾਨ ਸਭਾ ਦੇ ਸਕੱਤਰ ਪ੍ਰਦੀਪ ਕੁਮਾਰ ਦੂਬੇ ਨੇ ਪੀਟੀਆਈ ਨੂੰ ਦੱਸਿਆ ਕਿ ਅਖਿਲੇਸ਼ ਯਾਦਵ ਅਤੇ ਫੈਜ਼ਾਬਾਦ ਲੋਕ ਸਭਾ ਸੀਟ ਤੋਂ ਪਾਰਟੀ ਦੇ ਨਵੇਂ ਚੁਣ ਗਏ ਮੈਂਬਰ ਅਵਧੇਸ਼ ਪ੍ਰਸਾਦ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ। ਪ੍ਰਸਾਦ ਦੀ ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਮਿਲਕੀਪੁਰ ਹਲਕੇ ਤੋਂ ਵਿਧਾਨ ਸਭਾ ਵਾਸਤੇ ਚੋਣ ਹੋਈ ਸੀ। ਉਨ੍ਹਾਂ ਫੈਜ਼ਾਬਾਦ ਵਿੱਚ ਭਾਜਪਾ ਦੇ ਲੱਲੂ ਸਿੰਘ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਅਯੁੱਧਿਆ ਮੰਦਰ ਵੀ ਇਸੇ ਲੋਕ ਸਭਾ ਹਲਕੇ ਅੰਦਰ ਆਉਂਦਾ ਹੈ। ਅਖਿਲੇਸ਼ ਯਾਦਵ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ। -ਪੀਟੀਆਈ

Advertisement

‘ਜਨਤਾ ਨੇ ਭਾਜਪਾ ਦੀ ਨਫ਼ਰਤੀ ਸਿਆਸਤ ਨੂੰ ਨਕਾਰਿਆ’

ਲਖਨਊ: ਇੱਥੇ ਸਮਾਜਵਾਦੀ ਪਾਰਟੀ ਦੇ ਹੈੱਡਕੁਆਰਟਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਖਿਲੇਸ਼ ਨੇ ਕਿਹਾ ਫੈਜ਼ਾਬਾਦ ਲੋਕ ਸਭ ਸੀਟ ਤੋਂ ਸਮਾਜਵਾਦੀ ਪਾਰਟੀ ਨੂੰ ਚੁਣ ਕੇ, ਜਨਤਾ ਨੇ ਫਿਰਕੂ ਤੇ ਨਫ਼ਰਤ ਨਾਲ ਭਰਪੂਰ ਭਾਜਪਾ ਦੀ ਸਿਆਸਤ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਧਾਂਦਲੀ ਦੇ ਬਾਵਜੂਦ ਜਨਤਾ ਨੇ ਸਮਾਜਵਾਦੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਜਨਤਾ ਦੇ ਸਮਰਥਨ ਨੇ ਸਿਆਸਤ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ। -ਪੀਟੀਆਈ

Advertisement
Advertisement
Advertisement