ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਪੀ ’ਚ ਰਾਜ ਸਭਾ ਚੋਣਾਂ ਦੌਰਾਨ ਅਖਿਲੇਸ਼ ਯਾਦਵ ਨੂੰ ਝਟਕਾ, ਸਪਾ ਦੇ ਚੀਫ ਵ੍ਹਿਪ ਨੇ ਅਸਤੀਫ਼ਾ ਦਿੱਤਾ

01:22 PM Feb 27, 2024 IST

ਲਖਨਊ, 27 ਫਰਵਰੀ
ਉੱਤਰ ਪ੍ਰਦੇਸ਼ ਵਿੱਚ ਚੱਲ ਰਹੀਆਂ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣਾਂ ਦੌਰਾਨ ਸਮਾਜਵਾਦੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਪਾਂਡੇ ਨੇ ਅੱਜ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਂਡੇ ਨੇ ਸਪਾ ਮੁਖੀ ਅਖਿਲੇਸ਼ ਯਾਦਵ ਨੂੰ ਲਿਖੇ ਪੱਤਰ 'ਚ ਕਿਹਾ, ‘ਤੁਸੀਂ ਮੈਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ’ਚ ਸਮਾਜਵਾਦੀ ਪਾਰਟੀ ਦਾ ਚੀਫ਼ ਵ੍ਹਿਪ ਨਿਯੁਕਤ ਕੀਤਾ ਹੈ। ਮੈਂ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ, ਕਿਰਪਾ ਕਰਕੇ ਮੇਰਾ ਅਸਤੀਫ਼ਾ ਪ੍ਰਵਾਨ ਕਰੋ।’ ਪਾਂਡੇ ਰਾਏਬਰੇਲੀ ਦੀ ਉਂਚਾਹਾਰ ਸੀਟ ਤੋਂ ਵਿਧਾਇਕ ਹਨ। ਉਹ ਅਖਿਲੇਸ਼ ਸਰਕਾਰ ’ਚ ਮੰਤਰੀ ਵੀ ਸਨ।

Advertisement

Advertisement
Advertisement