ਨਵੀਂ ਦਿੱਲੀ, 22 ਅਗਸਤਸੁਪਰੀਮ ਕੋਰਟ ਐਲਗਾਰ ਪਰਿਸ਼ਦ-ਮਾਓਵਾਦੀ ਲਿੰਕ ਕੇਸ ਵਿੱਚ ਗ੍ਰਿਫ਼ਤਾਰ ਕਾਰਕੁਨ ਜਿਓਤੀ ਜਗਤਾਪ ਵੱਲੋਂ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ 21 ਸਤੰਬਰ ਨੂੰ ਸੁਣਵਾਈ ਕਰੇਗੀ। ਬੰਬੇ ਹਾਈ ਕੋਰਟ ਨੇ ਪਿਛਲੇ ਸਾਲ 17 ਅਕਤੂਬਰ ਨੂੰ ਸੁਣਾਏ ਫੈਸਲੇ ਵਿਚ ਕਾਰਕੁਨ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ। -ਪੀਟੀਆਈ