For the best experience, open
https://m.punjabitribuneonline.com
on your mobile browser.
Advertisement

ਅਲਿਮਕੋ ਨੇ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨ ਵੰਡੇ

09:03 AM Jun 30, 2024 IST
ਅਲਿਮਕੋ ਨੇ ਦਿਵਿਆਂਗਜਨਾਂ ਨੂੰ ਸਹਾਇਕ ਉਪਕਰਨ ਵੰਡੇ
ਅੰਗਹੀਣਾਂ ਨੂੰ ਸਹਾਇਤਾ ਉਪਕਰਨ ਵੰਡਦੇ ਹੋਏ ਡੀਸੀ ਤੇ ਹੋਰ ਅਧਿਕਾਰੀ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 29 ਜੂਨ
ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਸ਼ਾਂਤੀ ਭਵਨ ਵਿੱਚ ਅਲਿਮਕੋ ਵੱਲੋਂ 121 ਲੋੜਵੰਦ ਦਿਵਿਆਂਗਜਨਾਂ ਨੂੰ ਮੋਟਰ ਟਰਾਈਸਾਈਕਲ, ਟਰਾਈਸਾਈਕਲ, ਵੀਲ੍ਹ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫਹੁੜੀਆਂ ਅਤੇ ਹੋਰ ਸਹਾਇਕ ਉਪਕਰਨ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁਫ਼ਤ ਸਹਾਇਕ ਉਪਰਕਨ ਵੰਡ ਕੈਂਪ ਦਾ ਮੁੱਖ ਮਕਸਦ ਦਿਵਿਆਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ ਤਾਂ ਜੋ ਉਨ੍ਹਾਂ ਦੀ ਦਿਵਿਆਂਗਤਾ ਸਮਾਜ ਦੇ ਕਿਸੇ ਵੀ ਖੇਤਰ ਵਿੱਚ ਉਨ੍ਹਾਂ ਲਈ ਰੁਕਾਵਟ ਨਾ ਬਣ ਸਕੇ।
ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਾ ਸਾਡਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਸਰੀਰਕ ਅੰਗ ਦੀ ਘਾਟ ਕਾਰਨ ਦਿਵਿਆਂਗ ਵਿਅਕਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅੱਜ ਇਹ ਵੰਡੀ ਗਈ ਸਹਾਇਕ ਸਮੱਗਰੀ ਲੋੜਵੰਦਾਂ ਦੀਆਂ ਰੋਜ਼ਾਨਾਂ ਦੀਆਂ ਮੁਸ਼ਕਲਾਂ ਨੂੰ ਕੁੱਝ ਹੱਦ ਤੱਕ ਘਟਾਉਣ ਵਿੱਚ ਮਦਦਗਾਰ ਹੋਵੇਗੀ। ਕੈਂਪ ਦੌਰਾਨ ਨੇਕੀ ਫਾਊਂਡੇਸ਼ਨ ਬੁਢਲਾਡਾ, ਮਾਤਾ ਗੁਜਰੀ ਜੀ ਭਲਾਈ ਕੇਂਦਰ, ਆਸਰਾ ਫਾਊਂਡੇਸ਼ਨ ਅਤੇ ਸਲੱਮ ਫਾਊਂਡੇਸ਼ਨ ਦੇ ਮੈਂਬਰਾਂ ਨੇ ਵੀ ਕਾਫ਼ੀ ਸਹਿਯੋਗ ਦਿੱਤਾ।

Advertisement

Advertisement
Author Image

Advertisement
Advertisement
×