For the best experience, open
https://m.punjabitribuneonline.com
on your mobile browser.
Advertisement

ਰਾਜਧਾਨੀ ਵਿੱਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ

08:35 AM Jun 04, 2024 IST
ਰਾਜਧਾਨੀ ਵਿੱਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ
ਦਿੱਲੀ ਵਿੱਚ ਸੋਮਵਾਰ ਨੂੰ ਗਿਣਤੀ ਕੇਂਦਰ ਦੇ ਬਾਹਰ ਤਾਇਨਾਤ ਪੁਲੀਸ ਅਧਿਕਾਰੀ। -ਫੋਟੋ: ਮੁਕੇਸ਼ ਅਗਰਵਾਲ
Advertisement

ਦਿੱਲੀ ਵਿੱਚ ਸੋਮਵਾਰ ਨੂੰ ਗਿਣਤੀ ਕੇਂਦਰ ਦੇ ਬਾਹਰ ਤਾਇਨਾਤ ਪੁਲੀਸ ਅਧਿਕਾਰੀ। -ਫੋਟੋ: ਮੁਕੇਸ਼ ਅਗਰਵਾਲਪੱਤਰ ਪ੍ਰੇਰਕ
ਨਵੀਂ ਦਿੱਲੀ, 3 ਜੂਨ
ਲੋਕ ਸਭਾ ਚੋਣਾਂ ਲਈ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਚਾਂਦਨੀ ਚੌਕ ਲੋਕ ਸਭਾ ਹਲਕੇ ਵਿੱਚ ਵੋਟਾਂ ਦੀ ਗਿਣਤੀ ਦੀਆਂ ਖ਼ਬਰਾਂ ਦਾ ਸਿੱਧਾ ਪ੍ਰਸਾਰਣ ਕਰਨ ਲਈ ਵੱਖ-ਵੱਖ ਬਾਜ਼ਾਰਾਂ ਅਤੇ ਅਹਿਮ ਥਾਵਾਂ ’ਤੇ ਵੱਡੀਆਂ ਸਕਰੀਨਾਂ ਲਗਾਈਆਂ ਜਾਣਗੀਆਂ। ਇਹ ਸਮਾਗਮ ਮਾਰਕੀਟ ਐਸੋਸੀਏਸ਼ਨਾਂ ਅਤੇ ਕਈ ਸਮਾਜਿਕ ਜਥੇਬੰਦੀਆਂ ਵੱਲੋਂ ਕਰਵਾਇਆ ਜਾ ਰਿਹਾ ਹੈ।
ਦਿੱਲੀ ਦੇ ਸੱਤ ਹਲਕਿਆਂ ਵਿੱਚ ਸਵੇਰੇ 8 ਵਜੇ ਤੋਂ ਸ਼ੁਰੂ ਹੋਣ ਵਾਲੀਆਂ 8,921,000 ਤੋਂ ਵੱਧ ਵੋਟਾਂ ਦੀ ਗਿਣਤੀ ਲਈ ਅਧਿਕਾਰੀਆਂ ਨੇ ਗਿਣਤੀ ਕੇਂਦਰਾਂ ਵਿੱਚ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਤਾਇਨਾਤ ਕੀਤੇ ਹੋਏ ਹਨ। ਦਿੱਲੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਗਿਣਤੀ ਕੇਂਦਰਾਂ ’ਤੇ ਕੁੱਲ ਸੱਤ ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਪੀ. ਕ੍ਰਿਸ਼ਨਾਮੂਰਤੀ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਲੋੜੀਂਦੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ, ਜਿਸ ਵਿੱਚ ਗਿਣਤੀ ਕੇਂਦਰ ਵਿੱਚ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਸ਼ਾਮਲ ਹਨ। ਇਸ ਤੋਂ ਇਲਾਵਾ ਸਿਖਲਾਈ ਪ੍ਰਾਪਤ ਗਿਣਤੀ ਅਮਲਾ ਤਿਆਰ ਹੈ।
ਉਨ੍ਹਾਂ ਕਿਹਾ ਕਿ ਕੁੱਲ 7,000 ਕਰਮਚਾਰੀ ਹੋਣਗੇ ਅਤੇ ਹਰ ਕੇਂਦਰ ਵਿੱਚ ਲਗਪਗ 1,000 ਕਰਮਚਾਰੀ ਹੋਣਗੇ, ਜਿਸ ਵਿੱਚ ਬਹੁਤ ਸਾਰਾ ਸਹਾਇਕ ਸਟਾਫ ਸ਼ਾਮਲ ਹੈ ਜੋ ਈਵੀਐਮ ਨੂੰ ਸਟਰੌਂਗ ਰੂਮ ਤੋਂ ਗਿਣਤੀ ਹਾਲ ਅਤੇ ਪਿੱਛੇ ਲੈ ਕੇ ਜਾਣ ਵਰਗੇ ਕੰਮਾਂ ਵਿੱਚ ਸਹਾਇਤਾ ਕਰੇਗਾ। ਰੁਝਾਨਾਂ ਨੂੰ ਸਾਂਝਾ ਕਰਨ ਲਈ ਗਿਣਤੀ ਕੇਂਦਰਾਂ ਦੇ ਬਾਹਰ ਡਿਜੀਟਲ ਮਾਨੀਟਰ ਸਥਾਪਤ ਕੀਤੇ ਜਾਣਗੇ ਅਤੇ ਕਰਮਚਾਰੀ ਸ਼ੁਰੂਆਤੀ ਰੁਝਾਨਾਂ ਵਿੱਚ ਮੋਹਰੀ ਉਮੀਦਵਾਰਾਂ ਬਾਰੇ ਮਾਈਕ ਉਪਰ ਐਲਾਨ ਵੀ ਕਰਨਗੇ।
ਕੁੱਲ 89,21,495 ਵੋਟਾਂ ਦੀ ਗਿਣਤੀ ਕਰਨ ਲਈ ਲਗਪਗ 21 ਤੋਂ 28 ਗੇੜਾਂ ਦੀ ਗਿਣਤੀ ਹੋਵੇਗੀ, ਜੋ ਕਿ 58.69 ਫ਼ੀਸਦ ਵੋਟਰਾਂ ਵੱਲੋਂ ਪਾਈਆਂ ਗਈਆਂ ਸਨ, ਜਿਨ੍ਹਾਂ ਵਿੱਚ 59.03 ਫ਼ੀਸਦ ਪੁਰਸ਼, 58.29 ਫ਼ੀਸਦ ਔਰਤਾਂ ਅਤੇ ਤੀਜੇ ਲਿੰਗ ਦੇ ਵਿਅਕਤੀ ਸ਼ਾਮਲ ਹਨ।

Advertisement

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਵੋਟਾਂ ਦੀ ਗਿਣਤੀ: ਸ਼ਾਂਤਨੂੰ ਸ਼ਰਮਾ

ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਜ਼ਿਲਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚ ਵੋਟਾਂ ਦੀ ਗਿਣਤੀ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਆਡੀਟੋਰੀਅਮ ਤੇ ਸ਼ੂਟਿੰਗ ਹਾਲ ਵਿਚ ਤਿੰਨ ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਨੇ ਗਿਣਤੀ ਲਈ ਤਿਆਰੀਆਂ ਮੁਕੰਮਲ ਕਰ ਲੀਆਂ ਹਨ। ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਚੋਣ ਅਧਿਕਾਰੀ ਨੇ ਦੱਸਿਆ ਕਿ ਲਾਡਵਾ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ 16 ਗੇੜ, ਸ਼ਾਹਬਾਦ ਵਿਧਾਨ ਸਭਾ ਦੇ 14, ਥਾਨੇਸਰ ਵਿਧਾਨ ਸਭਾ ਦੇ 15 ਤੇ ਪਿਹੋਵਾ ਵਿਧਾਨ ਸਭਾ ਦੇ 15 ਗੇੜ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲੇਟ ਵੋਟਾਂ ਦੀ ਗਿਣਤੀ ਸ਼ੂਟਿੰਗ ਹਾਲ ਦੀ ਪਹਿਲੀ ਮੰਜ਼ਿਲ ’ਤੇ ਹੋਵੇਗੀ। ਵੋਟਾਂ ਦੀ ਗਿਣਤੀ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਕਪਤਾਨ ਨੇ ਵੀ ਅਧਿਕਾਰੀਆਂ ਦੇ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

Advertisement
Author Image

joginder kumar

View all posts

Advertisement
Advertisement
×