For the best experience, open
https://m.punjabitribuneonline.com
on your mobile browser.
Advertisement

ਦਿੱਲੀ ’ਚ ਭਾਜਪਾ ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ: ਸਚਦੇਵਾ

08:44 AM Mar 19, 2024 IST
ਦਿੱਲੀ ’ਚ ਭਾਜਪਾ ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ  ਸਚਦੇਵਾ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਪਾਰਟੀ ਉਮੀਦਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ। -ਫੋਟੋ: ਮਾਨਸ ਰੰਜਨ ਭੂਈ
Advertisement

ਮਨਧੀਰ ਦਿਓਲ
ਨਵੀਂ ਦਿੱਲੀ, 18 ਸਤੰਬਰ
ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਭਾਜਪਾ ਦੇ ਉਮੀਦਵਾਰਾਂ ਨੇ ਅੱਜ ਆਪੋ-ਆਪਣੇ ਹਲਕਿਆਂ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਸਿਹਤ ਅਤੇ ਵਿਦਿਅਕ ਸਹੂਲਤਾਂ ਨੂੰ ਬਿਹਤਰ ਬਣਾਉਣ ਸਮੇਤ ਆਪਣੀਆਂ 100 ਦਿਨਾਂ ਦੀਆਂ ਤਰਜੀਹਾਂ ਦੀ ਰੂਪਰੇਖਾ ਤਿਆਰ ਕੀਤੀ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਭਾਜਪਾ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਾਅਵਾ ਕੀਤਾ ਕਿ ਇਸ ਵਾਰ ਭਾਜਪਾ ਦੇ ਸਾਰੇ ਸੱਤ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ। ਸਚਦੇਵਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਿਰ ਈਡੀ ਦੇ ਸਾਹਮਣੇ ਪੇਸ਼ ਨਾ ਹੋਣ ਨਾਲ ਇਹ ਸਾਬਤ ਹੋ ਗਿਆ ਸੀ ਕਿ ਉਹ ਕਾਨੂੰਨ ਦੀ ਜਾਂਚ ਦਾ ਸਾਹਮਣਾ ਕਰਨ ਦੀ ਸਥਿਤੀ ਵਿਚ ਨਹੀਂ ਹਨ।
ਨਵੀਂ ਦਿੱਲੀ ਹਲਕੇ ਤੋਂ ਚੋਣ ਲੜ ਰਹੇ ਬੰਸੁਰੀ ਸਵਰਾਜ ਨੇ ਆਪਣੀਆਂ ਤਰਜੀਹਾਂ ਨੂੰ ਸੂਚੀਬੱਧ ਕੀਤਾ, ਜਿਸ ਵਿੱਚ ‘ਸਟਾਰਟ ਅੱਪ ਹੱਬ’ ਬਣਾਉਣਾ ਅਤੇ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਮਜ਼ਬੂਤ ​​ਕਰਨਾ ਸ਼ਾਮਲ ਹੈ। ਸਵਰਾਜ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਦਾ ਲਾਭ ਉਠਾਉਣਾ ਅਤੇ ਪੁਲੀਸ ਵੱਲੋਂ ਨਿਗਰਾਨੀ ਲਈ ‘ਡਰੋਨ’ ਦੀ ਵਰਤੋਂ ਕਰਨਾ ਉਨ੍ਹਾਂ ਦੀਆਂ ਹੋਰ ਤਰਜੀਹਾਂ ਹੋਣਗੀਆਂ।
ਉੱਤਰ ਪੂਰਬੀ ਦਿੱਲੀ ਦੇ ਉਮੀਦਵਾਰ ਮਨੋਜ ਤਿਵਾਰੀ ਨੇ ਕਿਹਾ ਕਿ ਸਿਗਨੇਚਰ ਬ੍ਰਿਜ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਸੰਸਦ ਮੈਂਬਰ ਵਜੋਂ ਪੂਰਾ ਹੋਇਆ ਸੀ ਅਤੇ ਉਹ ਇਸ ਖੇਤਰ ਵਿੱਚ ਮੈਟਰੋ ਟਰੇਨਾਂ ਵੀ ਲੈ ਕੇ ਆਏ ਸਨ। ਤਿਵਾੜੀ ਨੇ ਕਿਹਾ ਕਿ 100 ਦਿਨਾਂ ਵਿੱਚ ਇੱਕ ਸੁੰਦਰ ‘ਰਿਵਰਫਰੰਟ’ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਭੀੜ-ਭੜੱਕੇ ਨੂੰ ਦੂਰ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਟਰੋ ਦੇ ਚੌਥੇ ਪੜਾਅ ’ਤੇ ਕੰਮ ਅਗਲੇ ਕੁਝ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਹਾਲ ਹੀ ਵਿੱਚ ਇੱਕ ਕੇਂਦਰੀ ਵਿਦਿਆਲਿਆ ਦਾ ਉਦਘਾਟਨ ਕੀਤਾ ਹੈ ਅਤੇ ਦੋ ਹੋਰ ਕੇਂਦਰੀ ਵਿਦਿਆਲੇ ਬਣਾਏ ਜਾ ਰਹੇ ਹਨ।
ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਹਰਸ਼ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਝੁੱਗੀ ਝੌਂਪੜੀ ਵਾਲਿਆਂ ਨੂੰ ਘਰ ਮੁਹੱਈਆ ਕਰਵਾਉਣਾ ਅਤੇ ਯਮੁਨਾ ਨਦੀ ਦੀ ਸਫਾਈ ਅਤੇ ਪੁਨਰ ਸੁਰਜੀਤ ਕਰਨਾ ਸ਼ਾਮਲ ਹੈ। ਪੱਛਮੀ ਦਿੱਲੀ ਤੋਂ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਕਿਹਾ ਕਿ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ, ਧਨਸਾ ਸਰਹੱਦ ਤੱਕ ਮੈਟਰੋ ਦਾ ਵਿਸਤਾਰ ਅਤੇ ਨਜਫਗੜ੍ਹ ਤੋਂ ਨੰਗਲੋਈ ਤੱਕ ਸ਼ਾਮਲ ਹਨ।

Advertisement

ਹੋਮਿਓਪੈਥਿਕ ਹਸਪਤਾਲ ਦਾ ਉਦਘਾਟਨ ਮੁੱਖ ਤਰਜੀਹ: ਯੋਗੇਂਦਰ ਚੰਦੋਲੀਆ

ਰਾਖਵੀਂ ਉੱਤਰ ਪੱਛਮੀ ਸੀਟ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਯੋਗੇਂਦਰ ਚੰਦੋਲੀਆ ਨੇ ਕਿਹਾ ਕਿ ਉਨ੍ਹਾਂ ਨੇ ‘ਹੋਮਿਓਪੈਥਿਕ’ ਹਸਪਤਾਲ ਦਾ ਉਦਘਾਟਨ ਕੀਤਾ ਅਤੇ ਉਹ ਨਰੇਲਾ ਅਤੇ ਬਵਾਨਾ ਵਿੱਚ ਮੈਟਰੋ ਦੇ ਵਿਸਥਾਰ ਲਈ ਕੰਮ ਕਰਨਗੇ। ਚੰਦੋਲੀਆ ਨੇ ਆਪਣੀਆਂ ਤਰਜੀਹਾਂ ਸੂਚੀਬੱਧ ਕਰਦਿਆਂ ਕਿਹਾ ਕਿ ਸਪੋਰਟਸ ਯੂਨੀਵਰਸਿਟੀ ਦੇ ਕੰਮ ਵਿੱਚ ਤੇਜ਼ੀ ਲਿਆਉਣ, ਕਿਰਾੜੀ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ, ਟਰੈਫਿਕ ਜਾਮ ਨੂੰ ਘੱਟ ਕਰਨ ਲਈ ਅੰਡਰਪਾਸ ਅਤੇ ਓਵਰਬ੍ਰਿਜਾਂ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ। ਦੱਖਣੀ ਦਿੱਲੀ ਤੋਂ ਉਮੀਦਵਾਰ ਰਾਮਵੀਰ ਬਿਧੂੜੀ ਨੇ ਦੱਸਿਆ ਕਿ ਬਦਰਪੁਰ ਵਿਧਾਨ ਸਭਾ ਹਲਕੇ ਵਿੱਚ ਛੇ ਮਾਰਗੀ ਹਾਈਵੇਅ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ 70 ਫੀਸਦੀ ਕੰਮ ਹੋ ਚੁੱਕਾ ਹੈ। ਉਨ੍ਹਾਂ ਆਪਣੀਆਂ ਤਰਜੀਹਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੱਖਣੀ ਦਿੱਲੀ ਦੀਆਂ 69 ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਤੋਂ ਇਲਾਵਾ ਟਰੈਫਿਕ ਦੀ ਸਥਿਤੀ ਨੂੰ ਸੁਧਾਰਨ ਲਈ ‘ਮਾਸਟਰ ਪਲਾਨ’ ਅਨੁਸਾਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।

ਮੁੱਖ ਬਾਜ਼ਾਰਾਂ ਦੇ ਸੁੰਦਰੀਕਰਨ ’ਤੇ ਧਿਆਨ ਦੇਵਾਂਗੇ: ਖੰਡੇਲਵਾਲ

ਚਾਂਦਨੀ ਚੌਕ ਦੇ ਉਮੀਦਵਾਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਭਾਜਪਾ ਦੇ ਸਾਰੇ ਉਮੀਦਵਾਰ ਦਿੱਲੀ ਨੂੰ ਬਿਹਤਰ ਸ਼ਹਿਰ ਬਣਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਬਣਨ ਦੇ 100 ਦਿਨਾਂ ਦੇ ਅੰਦਰ-ਅੰਦਰ ਦਿੱਲੀ ਦੇ ਮੁੱਖ ਬਾਜ਼ਾਰਾਂ ਦੇ ਸੁੰਦਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਧਿਆਨ ਦੇਣਗੇ ਅਤੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੀ ਸਮੱਸਿਆ ਨਾਲ ਨਜਿੱਠਣ ਦੀ ਕੋਸ਼ਿਸ਼ ਕਰਨਗੇ।

Advertisement
Author Image

Advertisement
Advertisement
×