For the best experience, open
https://m.punjabitribuneonline.com
on your mobile browser.
Advertisement

ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 19 ਤੋਂ

07:28 AM Sep 11, 2024 IST
ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 19 ਤੋਂ
Advertisement

ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਬਾਬਾ ਫ਼ਰੀਦ ਦੇ ਆਗਮਨ ਪੁਰਬ ’ਤੇ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ 32ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ 19 ਸਤੰਬਰ ਤੋਂ 23 ਸਤੰਬਰ ਤੱਕ ਇੱਥੇ ਹਾਕੀ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਦੀਆਂ 12 ਨਾਮਵਰ ਟੀਮਾਂ ਹਿੱਸਾ ਲੈਣਗੀਆਂ। ਕਲੱਬ ਦੇ ਜਨਰਲ ਸਕੱਤਰ ਹਰਜੀਤ ਸਿੰਘ ਬੋਦਾ, ਹਰਦੇਵ ਸਿੰਘ ਅਤੇ ਗੁਰਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ 19 ਸਤੰਬਰ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਕਰਨਗੇ ਅਤੇ ਇਨਾਮਾਂ ਦੀ ਵੰਡ 23 ਸਤੰਬਰ ਨੂੰ ਹੋਵੇਗੀ।

Advertisement

Advertisement
Advertisement
Author Image

sukhwinder singh

View all posts

Advertisement