For the best experience, open
https://m.punjabitribuneonline.com
on your mobile browser.
Advertisement

ਆਲ ਇੰਡੀਆ ਕਿਸਾਨ ਸਭਾ ਅਤੇ ਨੌਜਵਾਨ ਸਭਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

08:47 AM Aug 13, 2024 IST
ਆਲ ਇੰਡੀਆ ਕਿਸਾਨ ਸਭਾ ਅਤੇ ਨੌਜਵਾਨ ਸਭਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਯਮੁਨਾਨਗਰ ਦੇ ਘਰਾਂ ਅਤੇ ਖੇਤਾਂ ਵਿੱਚ ਦਾਖ਼ਲ ਹੋਇਆ ਸੋਮ ਨਦੀ ਦਾ ਪਾਣੀ।
Advertisement

ਪੱਤਰ ਪ੍ਰੇਰਕ
ਯਮੁਨਾਨਗਰ, 12 ਅਗਸਤ
ਕੁਲ ਹਿੰਦ ਕਿਸਾਨ ਸਭਾ ਅਤੇ ਅਖਿਲ ਭਾਰਤੀ ਨੌਜਵਾਨ ਸਭਾ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ ’ਤੇ ਬਿਲਾਸਪੁਰ ਦੇ ਰਣਜੀਤਪੁਰ ਸੈਕਸ਼ਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਰਣਜੀਤਪੁਰ, ਸਢੌਰਾ, ਛਛਰੌਲੀ ਇਲਾਕੇ ’ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਰ ਕੇ ਸੋਮ ਨਦੀ ਦਾ ਪਾਣੀ ਆਪਣੇ ਪੱਧਰ ਤੋਂ ਉੱਪਰ ਵਗ ਰਿਹਾ ਹੈ। ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਸਹੀ ਢੰਗ ਨਾਲ ਨਾ ਹੋਣ ਕਾਰਨ ਅਤੇ ਕਈ ਥਾਵਾਂ ’ਤੇ ਨਾਲੀਆਂ ਟੁੱਟਣ ਕਾਰਨ ਬਰਸਾਤੀ ਪਾਣੀ ਲੋਕਾਂ ਦੇ ਘਰਾਂ ’ਚ ਦਾਖ਼ਲ ਹੋ ਰਿਹਾ ਹੈ। ਕਈ ਥਾਵਾਂ ’ਤੇ ਇਹ ਪਾਣੀ ਖੇਤਾਂ ’ਚ ਵੜ ਗਿਆ, ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੜਕਾਂ ਨੇ ਦਰਿਆਵਾਂ ਦਾ ਰੂਪ ਧਾਰਨ ਕਰ ਲਿਆ ਹੈ। ਇਸ ਕਰ ਕੇ ਰਣਜੀਤਪੁਰ ਤੋਂ ਸਢੌਰਾ ਰੋਡ ਨੂੰ ਜੋੜਨ ਵਾਲੀ ਸੜਕ ਕਈ ਥਾਵਾਂ ’ਤੇ ਪੂਰੀ ਤਰ੍ਹਾਂ ਧੱਸ ਗਈ ਹੈ, ਜਿਸ ਕਾਰਨ ਲੋਕਾਂ ਦਾ ਆਉਣਾ ਜਾਣਾ ਮੁਸ਼ਕਲ ਹੋ ਗਿਆ ਹੈ। ਨੌਜਵਾਨ ਸਭਾ ਦੇ ਸੂਬਾ ਮੀਡੀਆ ਇੰਚਾਰਜ ਵਿਪਨ ਬਰਾੜ ਨੇ ਦੱਸਿਆ ਕਿ ਹਰ ਸਾਲ ਰਣਜੀਤਪੁਰ ਇਲਾਕੇ ’ਚ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਜਾਂਦੀਆਂ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਸਾਲ-ਦਰ-ਸਾਲ ਕੁੰਭਕਰਨੀ ਨੀਂਦ ਸੁੱਤਾ ਰਹਿੰਦਾ ਹੈ। ਇਸ ਦਾ ਖਮਿਆਜ਼ਾ ਕਿਸਾਨਾਂ ਅਤੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਖੇਤਰ ਦੇ ਲੋਕਾਂ ਨਾਲ ਸਿਰਫ਼ ਚੋਣ ਵਾਅਦੇ ਹੀ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲੀਅਤ ਵਿੱਚ ਘਾੜ ਇਲਾਕੇ ਦੀ ਹਾਲਤ ਬਹੁਤ ਤਰਸਯੋਗ ਹੈ, ਲੋਕਾਂ ਨੂੰ ਕੋਈ ਹੋਰ ਸਾਧਨ ਨਾ ਹੋਣਅਤੇ ਰੁਜ਼ਗਾਰ ਨਾ ਹੋਣ ਕਰਕੇ ਖੇਤੀ ’ਤੇ ਹੀ ਨਿਰਭਰ ਰਹਿਣਾ ਪੈਂਦਾ ਹੈ ਪਰ ਹੜ੍ਹਾਂ ਦੇ ਪਾਣੀ ਕਾਰਨ ਖੇਤੀ ਤਬਾਹ ਹੋ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੀਂਹ ਦੇ ਪਾਣੀ ਦੇ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਬਰਬਾਦ ਹੋਏ ਘਰਾਂ ਦੇ ਕੀਮਤੀ ਸਾਮਾਨ ਦੀ ਜਾਂਚ ਕੀਤੀ ਜਾਵੇ ਅਤੇ ਨੁਕਸਾਨ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਰਣਜੀਤਪੁਰ ਤੋਂ ਸਢੌਰਾ ਨੂੰ ਜੋੜਨ ਵਾਲੀ ਲਿੰਕ ਸੜਕ ਨੂੰ ਜਲਦੀ ਤੋਂ ਜਲਦੀ ਚੌੜਾ ਕਰ ਕੇ ਸੁਧਾਰਨ ਅਤੇ ਪਾਣੀ ਦੀ ਨਿਕਾਸੀ ਨੂੰ ਨਿਰਵਿਘਨ ਬਣਾਉਣ ਲਈ ਉਚਿਤ ਸਰਵੇਖਣ ਕਰਵਾ ਕੇ ਉਸ ਦੀ ਮੁਰੰਮਤ ਕਰਵਾਉਣ ਦੀ ਵੀ ਮੰਗ ਕੀਤੀ।

Advertisement
Advertisement
Author Image

joginder kumar

View all posts

Advertisement
×