ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਲ ਇੰਡੀਆ ਕਿਸਾਨ ਸਭਾ ਵੱਲੋਂ ਟਰੈਕਟਰ ਮਾਰਚ ’ਚ ਸ਼ਾਮਲ ਹੋਣ ਦਾ ਐਲਾਨ

07:31 AM Jan 14, 2024 IST
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 13 ਜਨਵਰੀ
ਆਲ ਇੰਡੀਆ ਕਿਸਾਨ ਸਭਾ-1936 (ਕੁੱਲ ਹਿੰਦ ਕਿਸਾਨ ਸਭਾ-1936) ਜ਼ਿਲ੍ਹਾ ਲੁਧਿਆਣਾ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਵੀਰ ਝੱਜ ਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ, ਤਕਨੀਕੀ ਸਲਾਹਕਾਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਰਾਜਿੰਦਰਪਾਲ ਸਿੰਘ ਔਲਖ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਦਿੱਲੀ ਮੋਰਚੇ ਦੀ ਯਾਦ ਸਬੰਧੀ ਦੇਸ਼ ਭਰ ਦੇ 500 ਜ਼ਿਲ੍ਹਿਆਂ ਵਿੱਚ 26 ਜਨਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਵਿਚ ਦੇਸ਼ ਦੀਆਂ ਸਮੂਹ ਟਰੇਡ ਯੂਨੀਅਨ ਤੇ ਅਗਾਂਹਵਧੂ ਜਥੇਬੰਦੀਆਂ ਵੀ ਸ਼ਾਮਲ ਹੋ ਰਹੀਆਂ ਹਨ। ਜ਼ਿਲ੍ਹਾ ਲੁਧਿਆਣਾ ਵਿਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਮਾਰਚ ਵਿੱਚ ਸੰਯੂਕਤ ਕਿਸਾਨ ਮੋਰਚਾ ਵੱਲੋਂ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਟਰੈਕਟਰ-ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਪਹੁੰਚਣਗੇ। ਦਿੱਲੀ ਕਿਸਾਨ ਮੋਰਚੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ। ਖਾਸ ਕਰ ਕੇ ਐੱਮਐੱਸਪੀ ਰਾਹੀਂ ਖਰੀਦ ਗਾਰੰਟੀ ਕਾਨੂੰਨ ਬਣਾਉਣਾ, ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਦੇਣਾ, ਅੰਦੋਲਨ ਦੌਰਾਨ ਨਾਜਾਇਜ਼ ਦਰਜ ਕੀਤੇ ਪਰਚੇ ਵਾਪਸ ਲੈਣੇ ਅਤੇ ਬਿਜਲੀ ਕਾਨੂੰਨ ਅੰਦਰੋਂ ਕਿਸਾਨਾਂ ਨੂੰ ਬਾਹਰ ਰੱਖਣਾ ਆਦਿ ਸ਼ਾਮਲ ਹਨ। ਮੀਟਿੰਗ ਵਿਚ ਡੀਪੀ ਮੌੜ, ਡਾ. ਅਰੁਣ ਮਿੱਤਰਾ, ਡਾ. ਬਲਵਿੰਦਰ ਸਿੰਘ ਗਲੈਕਸੀ, ਜੰਗ ਸਿੰਘ ਸਿਰਥਲਾ, ਮਨਦੀਪ ਸਿੰਘ ਭੂੰਦੜੀ, ਕੇਵਲ ਸਿੰਘ ਮੰਜਾਲੀਆਂ, ਨਛੱਤਰ ਸਿੰਘ ਪੰਧੇਰ ਖੇੜੀ, ਮਨਜੀਤ ਸਿੰਘ ਮਨਸੂਰਾਂ, ਮਨਜੋਤ ਸਿੰਘ ਖੈਹਿਰਾ, ਸੁਖਦੇਵ ਸਿੰਘ ਲਲਤੋਂ, ਗੁਰਮੇਲ ਸਿੰਘ ਮੇਲੀ ਸਿਆੜ, ਕੇਵਲ ਸਿੰਘ ਬਨਵੈਤ, ਮਲਕੀਤ ਸਿੰਘ, ਸੁਦਾਗਰ ਸਿੰਘ ਸਹਾਰਨ ਮਾਜਰਾ, ਜਸਮੇਲ ਸਿੰਘ ਜੱਸਾ, ਕੁਲਦੀਪ ਸਿੰਘ ਸਾਹਾਬਾਣਾ, ਮੋਹਣ ਸਿੰਘ ਕਠਾਲਾ, ਖੁਸ਼ਪ੍ਰੀਤ ਸਿੰਘ ਸਿਓੜਾ, ਦਲਜੀਤ ਸਿੰਘ ਸੀਹਾਂਦੌਦ, ਸਤਨਾਮ ਸਿੰਘ, ਨਰਿੰਦਰ ਸਿੰਘ ਮਾਨ ਆਦਿ ਨੇ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ।

Advertisement

Advertisement