ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਲ ਇੰਡੀਆ ਮੁਸ਼ਾਇਰਾ ਬਜ਼ਮ-ਏ-ਫ਼ਰੀਦ ਕਰਵਾਇਆ

11:19 AM Sep 21, 2024 IST
ਏਡੀਜੀਪੀ ਐੱਮਐੱਫ ਫਾਰੂਕੀ ਦਾ ਸਨਮਾਨ ਕਰਦੇ ਹੋਏ ਸਿਮਰਜੀਤ ਸਿੰਘ ਸੇਖੋਂ ਤੇ ਹੋਰ।

ਜਸਵੰਤ ਜੱਸ
ਫਰੀਦਕੋਟ, 20 ਸਤੰਬਰ
ਫ਼ਰੀਦਕੋਟ ਜ਼ਿਲ੍ਹੇ ਦੀਆਂ ਸਮੂਹ ਐਨਜੀਓ ਸੰਸਥਾਵਾਂ ਦੁਆਰਾ ਸੂਫ਼ੀ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਖ਼ੂਬਸੂਰਤ ਆਡੀਟੋਰੀਅਮ ਵਿੱਚਚ ਇਕ ਸ਼ਾਨਦਾਰ ਆਲ ਇੰਡੀਆ ਮੁਸ਼ਾਇਰਾ ‘ਬਜ਼ਮ ਏ ਫ਼ਰੀਦ’ ਕਰਵਾਇਆ ਗਿਆ। ਇਹ ਮੁਸ਼ਾਇਰਾ ਉਰਦੂ ਦੇ ਪ੍ਰਸਿੱਧ ਸ਼ਾਇਰ ਜਨਾਬ ਉਦੇ ਸਿੰਘ ਸ਼ਾਇਕ ਦੀ ਨਿੱਘੀ ਯਾਦ ਨੂੰ ਸਮਰਪਿਤ ਸੀ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਸਿਮਰਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੁਸ਼ਾਇਰੇ ਦੀ ਸ਼ੁਰੂਆਤ ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਵੱਖ-ਵੱਖ ਸ਼ਾਇਰਾਂ ਨੇ ਆਪਣੀ ਸ਼ਾਇਰੀ ਨਾਲ ਖ਼ੂਬ ਰੰਗ ਬੰਨ੍ਹਿਆ। ਇਸ ਕਾਵਿ-ਮਹਿਫਲ ਵਿੱਚ ਮੁਹੰਮਦ ਫ਼ਾਇਆਜ਼ ਫ਼ਾਰੂਕੀ ਆਈਪੀਐਸ ਐਡੀਸ਼ਨਲ ਡੀਜੀਪੀ, ਐੱਸਐੱਸਪੀ ਡਾ. ਪ੍ਰਗਿਆ ਜੈਨ ਆਈਪੀਐਸ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ.ਏ.ਐਸ. ਆਦਿ ਵੀ ਹਾਜ਼ਰ ਸਨ। a

Advertisement

Advertisement