ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਦੀ ਲੁਧਿਆਣਾ ਇਕਾਈ ਅੰਦਰ ‘ਸਭ ਅੱਛਾ ਨਹੀਂ’

07:17 AM Apr 27, 2024 IST

ਗਗਨਦੀਪ ਅਰੋੜਾ
ਲੁਧਿਆਣਾ, 26 ਅਪਰੈਲ
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਟਿਕਟ ਦੇ ਦਾਅਵੇਦਾਰ ਅਹਿਬਾਬ ਗਰੇਵਾਲ ਨੂੰ ਟਿਕਟ ਨਾ ਦੇਣ ’ਤੇ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਪਾਰਟੀ ਨੇ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾਇਆ ਹੈ। ਪੱਪੀ 2022 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋਏ ਸਨ, ਜਦਕਿ ਅਹਿਬਾਬ ਪਹਿਲੇ ਦਿਨ ਤੋਂ ‘ਆਪ’ ਦੇ ਮੁੱਢਲੇ ਮੈਂਬਰ ਹਨ। ਇਸ ਨਾਰਾਜ਼ਗੀ ਕਰਕੇ ਅੱਜ ਅਹਿਬਾਬ ਗਰੇਵਾਲ ਨੇ ਆਪਣੇ ਫੇਸਬੁੱਕ ਪੇਜ ਤੋਂ ਪਾਰਟੀ ਦਾ ਨਾਮ ਹਟਾ ਦਿੱਤਾ ਹੈ। ਉਨ੍ਹਾਂ ਪਾਰਟੀ ਤਾਂ ਨਹੀਂ ਛੱਡੀ ਪਰ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਦੇ ਚਰਚੇ ਹਨ। ਫਿਲਹਾਲ ਉਨ੍ਹਾਂ ਨੇ ਫੇਸਬੁੱਕ ਪੇਜ ’ਤੇ ਸਿਰਫ਼ ਸਿਆਸੀ ਆਗੂ ਲਿਖਿਆ ਹੈ।
ਅਹਿਬਾਬ ਗਰੇਵਾਲ ਨੇ 2017 ’ਚ ਲੁਧਿਆਣਾ ਪੱਛਮੀ ਤੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ’ਚੋਂ ਆਏ ਗੁਰਪ੍ਰੀਤ ਗੋਗੀ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਸੀ। ਇਸ ਤੋਂ ਪਹਿਲਾਂ ਗਰੇਵਾਲ ਦੀ ਕਾਂਗਰਸ ਭਵਨ ਚੰਡੀਗੜ੍ਹ ’ਚੋਂ ਬਾਹਰ ਆਉਂਦੇ ਦੀ ਵੀਡੀਓ ਵੀ ਸਾਹਮਣੇ ਆਈ ਸੀ। ਉਨ੍ਹਾਂ ਦਾ ਉਸ ਸਮੇਂ ਕਹਿਣਾ ਸੀ ਕਿ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਚੰਗੀ ਦੋਸਤੀ ਹੈ ਤੇ ਉਹ ਅਕਸਰ ਉਨ੍ਹਾਂ ਨੂੰ ਮਿਲਣ ਆਉਂਦੇ ਜਾਂਦੇ ਰਹਿੰਦੇ ਹਨ। ਇਸ ਮਾਮਲੇ ’ਚ ਅਹਿਬਾਬ ਗਰੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਮੁੱਦੇ ’ਤੇ ਕੁਝ ਨਹੀਂ ਬੋਲਣਗੇ। ਕਿਸੇ ਹੋਰ ਪਾਰਟੀ ’ਚ ਜਾਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਈ ਵੀ ਕੰਮ ਲੁੱਕ ਕੇ ਨਹੀਂ ਕੀਤਾ, ਜੋ ਹੋਵੇਗਾ ਸਭ ਦੇ ਸਾਹਮਣੇ ਹੋਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਆਪ’ ਦੇ ਪੁਰਾਣੇ ਵਾਲੰਟੀਅਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।

Advertisement

Advertisement
Advertisement