ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ 21 ਨੂੰ

07:07 AM Jul 17, 2024 IST

ਨਵੀਂ ਦਿੱਲੀ:

Advertisement

ਸਰਕਾਰ ਨੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਤੋਂ ਪਹਿਲਾਂ 21 ਜੁਲਾਈ ਨੂੰ ਸਰਬ ਪਾਰਟੀ ਬੈਠਕ ਸੱਦੀ ਹੈ। ਐਤਵਾਰ ਸਵੇਰੇ 11 ਵਜੇ ਲਈ ਤਜਵੀਜ਼ਤ ਮੀਟਿੰਗ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੱਲੋਂ ਸੱਦੀ ਗਈ ਹੈ। ਮੌਨਸੂਨ ਇਜਲਾਸ ਦੀ ਪੂਰਬਲੀ ਸੰਧਿਆ ’ਤੇ ਬੁਲਾਈ ਇਸ ਬੈਠਕ ਵਿਚ ਸਦਨ ਵਿਚ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਣਗੇ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਪਹਿਲੀ ਵਾਰ ਸਰਬ ਪਾਰਟੀ ਬੈਠਕ ਵਿਚ ਹਾਜ਼ਰੀ ਭਰਨਗੇ। ਉਧਰ ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਮੀਟਿੰਗ ਵਿਚ ਸ਼ਾਮਲ ਨਹੀਂ ਹੋਵੇਗਾ ਕਿਉਂਕਿ ਪਾਰਟੀ 21 ਜੁਲਾਈ ਨੂੰ ਸ਼ਹੀਦ ਦਿਵਸ ਵਜੋਂ ਮਨਾਉਂਦੀ ਹੈ। ਰਾਜ ਸਭਾ ਵਿਚ ਟੀਐੱਮਸੀ ਸੰਸਦੀ ਦਲ ਦੇ ਆਗੂ ਡੈਰੇਕ ਓ’ਬ੍ਰਾਇਨ ਨੇ ਰਿਜਿਜੂ ਨੂੰ ਪੱਤਰ ਲਿਖ ਕੇ ਇਸ ਬਾਰੇ ਸੂਚਿਤ ਕਰ ਦਿੱਤਾ ਹੈ। ਸੰਸਦ ਦਾ ਮੌਨਸੂਨ ਇਜਲਾਸ 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ। ਕੇਂਦਰੀ ਬਜਟ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ। 18ਵੀਂ ਲੋਕ ਸਭਾ ਦੇ ਗਠਨ ਮਗਰੋਂ ਸੰਸਦ ਦੇ ਪਲੇਠੇ ਇਜਲਾਸ ਦੌਰਾਨ ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵੱਲੋਂ ਨੀਟ ਵਿਵਾਦ, ਮਨੀਪੁਰ ਹਾਲਾਤ ਤੇ ਮਹਿੰਗਾਈ ਸਣੇ ਹੋਰ ਮੁੱਦੇ ਰੱਖੇ ਜਾ ਸਕਦੇ ਹਨ। ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਹਿਸ ਦਾ ਜਵਾਬ ਦੇਣ ਮੌਕੇ ਵੀ ਦੋਵਾਂ ਸਦਨਾਂ ਵਿਚ ਖਾਸਾ ਰੌਲਾ-ਰੱਪਾ ਪਿਆ ਸੀ। ਲੋਕ ਸਭਾ ਵਿਚ ਵਿਰੋਧੀ ਧਿਰਾਂ ਨੇ ਜਿੱਥੇ ਮਨੀਪੁਰ ਬਾਰੇ ਬਿਆਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ, ਉਥੇ ਰਾਜ ਸਭਾ ਵਿਚੋਂ ਵਾਕਆਊਟ ਕੀਤਾ ਸੀ। -ਪੀਟੀਆਈ

Advertisement
Advertisement
Advertisement