ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ: ਚਹਿਲ

07:58 AM Apr 18, 2024 IST
ਭਗਤਾ ਭਾਈ ਵਿੱਚ ਮੀਟਿੰਗ ਕਰਦੇ ਹੋਏ ਪੰਜਾਬ ਕਾਂਗਰਸ ਦੇ ਬੁਲਾਰੇ ਜਸ਼ਨ ਚਹਿਲ।

ਪੱਤਰ ਪ੍ਰੇਰਕ
ਭਗਤਾ ਭਾਈ, 17 ਅਪਰੈਲ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ’ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਭਗਤਾ ਭਾਈ ਦੇ ਕੋਠੇ ਭਾਈਅਣਾ ਵਿਖੇ ਵਰਕਰ ਮੀਟਿੰਗ ਕੀਤੀ ਗਈ। ਸ੍ਰੀ ਚਹਿਲ ਨੇ ਦੋਸ਼ ਲਗਾਇਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ‘ਆਪ’ ਸਰਕਾਰ ਨੇ ਸੂਬੇ ‘ਚ ਵੱਧ ਰਹੀ ਅਪਰਾਧ ਦਰ ਨੂੰ ਰੋਕਣ ਲਈ ਕੁਝ ਨਹੀਂ ਕੀਤਾ। ਇਸੇ ਤਰ੍ਹਾਂ ਪੰਜਾਬ ਦੀਆਂ ਔਰਤਾਂ ਅਜੇ ਵੀ ਸਰਕਾਰ ਵੱਲੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ। ਇਸ ਮੌਕੇ ਅੰਗਰੇਜ਼ ਸਿੰਘ ਸਿਰੀਏਵਾਲਾ ਬਲਾਕ ਪ੍ਰਧਾਨ ਭਗਤਾ, ਦਲਵਾਰਾ ਸਿੰਘ ਵੜਿੰਗ, ਦਰਸ਼ਨ ਕੁਮਾਰ ਸਾਬਕਾ ਸਰਪੰਚ, ਰਾਜਿੰਦਰ ਸਿੰਘ ਭਗਤਾ ਕੌਂਸਲਰ, ਜਰਨੈਲ ਸਿੰਘ ਭਗਤਾ, ਕਾਲਾ ਜਲਾਲ, ਜਗਸੀਰ ਸਿੰਘ ਨੰਬਰਦਾਰ, ਸਨਦੀਪ ਧਾਲੀਵਾਲ ਆਦਿ ਹਾਜ਼ਰ ਸਨ।

Advertisement

Advertisement
Advertisement