For the best experience, open
https://m.punjabitribuneonline.com
on your mobile browser.
Advertisement

ਸਾਰੇ ਪੰਜਾਬੀ ਸ਼ਾਮ 5 ਵਜੇ ਤੱਕ ਦਿੱਲੀ ਛੱਡ ਦੇਣ, ‘ਆਪ’ ਨੇ ਤੁਹਾਡੀ ਗ੍ਰਿਫ਼ਤਾਰੀ ਦੀ ਸਾਜ਼ਿਸ਼ ਘੜੀ: ਬਿੱਟੂ

03:28 PM Feb 03, 2025 IST
ਸਾਰੇ ਪੰਜਾਬੀ ਸ਼ਾਮ 5 ਵਜੇ ਤੱਕ ਦਿੱਲੀ ਛੱਡ ਦੇਣ  ‘ਆਪ’ ਨੇ ਤੁਹਾਡੀ ਗ੍ਰਿਫ਼ਤਾਰੀ ਦੀ ਸਾਜ਼ਿਸ਼ ਘੜੀ  ਬਿੱਟੂ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਫਾਈਲ ਫੋਟੋ।
Advertisement

ਉਜਵਲ ਜਲਾਲੀ
ਨਵੀਂ ਦਿੱਲੀ, 3 ਫਰਵਰੀ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ (ਆਪ) ਲਈ ਦਿੱਲੀ ਵਿੱਚ ਚੋਣ ਪ੍ਰਚਾਰ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਸ਼ਾਮ 5 ਵਜੇ ਤੱਕ ਸ਼ਹਿਰ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਅਤੇ ਸਥਿਤੀ ਨੂੰ ਸਿਆਸੀ ਲਾਭ ਲਈ ਵਰਤਣ ਦੀ ਸਾਜ਼ਿਸ਼ ਰਚੀ ਗਈ ਹੈ।

Advertisement

Advertisement

ਸੰਸਦ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ, ‘‘ਮੈਂ ਹਰੇਕ ਪੰਜਾਬੀ ਨੂੰ ਅੱਜ ਸ਼ਾਮ 5 ਵਜੇ ਤੱਕ ਪੰਜਾਬ ਵਾਪਸ ਪਰਤਣ ਦੀ ਬੇਨਤੀ ਕਰਦਾ ਹਾਂ ਕਿਉਂਕਿ ‘ਆਪ’ ਲੀਡਰਸ਼ਿਪ ਨੇ ਪਹਿਲਾਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚੀ ਹੈ ਅਤੇ ਮਗਰੋਂ ਸਥਿਤੀ ਨੂੰ ਇਹ ਦੋਸ਼ ਲਗਾਉਣ ਲਈ ਵਰਤਿਆ ਜਾਵੇਗਾ ਕਿ ਦਿੱਲੀ ਪੁਲੀਸ ਪੰਜਾਬੀਆਂ ’ਤੇ ਜ਼ੁਲਮ ਕਰ ਰਹੀ ਹੈ।’’

ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ’ਤੇ ਕਈ ਮੀਡੀਆ ਕਰਮੀਆਂ ਨੂੰ ਨਿਊਜ਼ ਚੈਨਲਾਂ ਦੀ ਜਾਅਲੀ ਪਛਾਣ ਦੇ ਕੇ ਚੋਣਾਂ ਦੀ ਕਵਰੇਜ ਲਈ ਜ਼ਬਰਦਸਤੀ ਦਿੱਲੀ ਲਿਆਂਦਾ ਹੈ। ਬਿੱਟੂ ਨੇ ਕਿਹਾ, ‘‘ਉਨ੍ਹਾਂ ਨੂੰ ਝੁੱਗੀ-ਝੌਂਪੜੀ ਵਾਲੇ ਖੇਤਰਾਂ ਤੋਂ ਰਿਪੋਰਟ ਕਰਨ ਲਈ ਕਿਹਾ ਗਿਆ ਸੀ। ਜਦੋਂ ਉਨ੍ਹਾਂ ਨੂੰ ਫੜਿਆ ਗਿਆ ਤਾਂ ਪਤਾ ਲੱਗਾ ਕਿ ਇਹ ਸਾਰੇ ਗੈਰ-ਕਾਨੂੰਨੀ ਤੌਰ ’ਤੇ ਨਾਮ ਬਦਲ ਕੇ ਰਿਪੋਰਟ ਕਰ ਰਹੇ ਸਨ। ਪੰਜਾਬ ਦੇ ਇਨ੍ਹਾਂ ਬੱਚਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ... ਇਸ ਲਈ ਮੈਂ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਸ਼ਹਿਰ ਛੱਡਣ ਦੀ ਬੇਨਤੀ ਕਰਦਾ ਹਾਂ।’’

ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ‘ਆਪ’ ਵਿਧਾਇਕਾਂ, ਸੰਸਦ ਮੈਂਬਰਾਂ, ਕੌਂਸਲਰਾਂ ਨੇ ਆਪੋ-ਆਪਣੇ ਹਲਕਿਆਂ ਤੋਂ ਹਜ਼ਾਰਾਂ ਲੋਕਾਂ ਨੂੰ ਲਿਆ ਕੇ ਗੈਰ-ਕਾਨੂੰਨੀ ਢੰਗ ਨਾਲ ਫਲੈਟਾਂ ਅਤੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਲੁਕੋ ਦਿੱਤਾ ਹੈ। ਮੰਤਰੀ ਨੇ ਕਿਹਾ, ‘‘ਹਰੇਕ ਥਾਂ ਕੈਮਰੇ ਲੱਗੇ ਹੋਏ ਹਨ। ਐੱਫਆਈਆਰ ਦਰਜ ਕੀਤੀ ਜਾ ਸਕਦੀ ਹੈ। ਮੈਂ ਸੁਣਿਆ ਹੈ ਕਿ ਉਹ (ਆਪ) ਖੁਦ ਪੁਲੀਸ ਨੂੰ ਸੂਚਿਤ ਕਰਨਗੇ ਅਤੇ ਤੁਹਾਨੂੰ ਗ੍ਰਿਫ਼ਤਾਰ ਕਰਵਾਉਣਗੇ। ਉਹ ਇਸ ਨੂੰ ਪੰਜਾਬੀਆਂ ਨਾਲ ਬੇਇਨਸਾਫ਼ੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨਗੇ... ਇਸ ਲਈ ਮੈਂ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਸ਼ਾਮ 5 ਵਜੇ ਤੋਂ ਬਾਅਦ ਦਿੱਲੀ ਛੱਡ ਦਿਓ।’’

Advertisement
Author Image

Advertisement