ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਹਤਰ ਸਮਾਜ ਸਿਰਜਣ ਲਈ ਸਾਰੇ ਧਰਮਾਂ ਨੂੰ ਇਕਜੁੱਟ ਹੋਣ ਦੀ ਲੋੜ: ਰਾਜਪਾਲ

07:49 AM Sep 30, 2024 IST
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।

ਪੱਤਰ ਪ੍ਰੇਰਕ
ਜਲੰਧਰ, 29 ਸਤੰਬਰ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਅਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਬ ਧਰਮ ਸੰਗਮ ਦੀ ਭਾਵਨਾ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਹ ਅੱਜ ਇੱਥੇ ਐੱਸਐੱਸ ਜੈਨ ਸਭਾ ਜਲੰਧਰ ਵੱਲੋਂ ਅਚਾਰੀਆ ਸ੍ਰੀ ਆਤਮ ਮਨੋਹਰ ਜਨਮ ਜਯੰਤੀ ਮੌਕੇ ਕਰਵਾਏ ਗਏ ‘ਵਿਰਾਟ ਸਰਬ ਧਰਮ ਸੰਗਮ’ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਤਨੀ ਅਨੀਤਾ ਕਟਾਰੀਆ ਵੀ ਮੌਜੂਦ ਸਨ।
ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਬਿਹਤਰ ਸਮਾਜ ਸਿਰਜਣ ਲਈ ਸਾਰੇ ਧਰਮਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਵਿੱਚ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਸਰਬ ਧਰਮ ਸੰਗਮ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹਾ ਮੰਚ ਹੈ, ਜਿਥੇ ਸਾਰੇ ਧਰਮਾਂ ਦੇ ਲੋਕ ਆਪੋ-ਆਪਣੇ ਵਿਚਾਰ, ਵਿਸ਼ਵਾਸ ਅਤੇ ਆਸਥਾਵਾਂ ਨੂੰ ਨਾਲ ਲੈ ਕੇ ਏਕਤਾ ਅਤੇ ਸਦਭਾਵਨਾ ਨਾਲ ਮਿਲਦੇ ਹਨ। ਜੈਨ ਧਰਮ ਦੀ ਮਹਾਨਤਾ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਜੈਨ ਧਰਮ ਦੀ ਪੂਰੇ ਵਿਸ਼ਵ ਨੂੰ ਮਹਾਨ ਦੇਣ ਹੈ, ਜਿਸ ਨੇ ਹਮੇਸ਼ਾ ਸ਼ਾਂਤੀ, ਅਹਿੰਸਾ ਅਤੇ ਸਹਿਯੋਗ ਦਾ ਪ੍ਰਚਾਰ-ਪਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਤੋਂ ਸਾਨੂੰ ਇਕਜੁੱਟ ਹੋ ਕੇ ਬਿਹਤਰ ਸਮਾਜ ਦੀ ਸਿਰਜਣਾ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਦੇਸ਼ ਅਤੇ ਵਿਸ਼ਵ ਦੀ ਭਲਾਈ ਲਈ ਉਨ੍ਹਾਂ ਮੰਚ ’ਤੇ ਬਿਰਾਜਮਾਨ ਸੰਤਾਂ-ਮਹਾਂਪੁਰਖਾਂ ਨੂੰ ਸਾਰੇ ਵਰਗਾਂ ਵਿੱਚ ਸਦਭਾਵ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇਸ ਉਪਰਾਲੇ ਨੂੰ ਹੋਰ ਅੱਗੇ ਲਿਜਾਣ ਦੀ ਅਪੀਲ ਕੀਤੀ। ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੀ ਨੁਮਾਇੰਦਗੀ ਕਰ ਰਹੇ ਸੰਤਾਂ-ਮਹਾਂਪੁਰਖਾਂ ਵੱਲੋਂ ਆਪੋ-ਆਪਣੇ ਧਰਮਾਂ ਦੇ ਸਿਧਾਤਾਂ ਨੂੰ ਉਜਾਗਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਹਿੰਦਰ ਭਗਤ, ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ, ਹਲਕਾ ਵਿਧਾਇਕ ਵਿਜੈ ਬਾਂਸਲ, ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐੱਸਐੱਸ ਜੈਨ ਸਭਾ ਜਲੰਧਰ ਦੇ ਪ੍ਰਧਾਨ ਸਤਿਆ ਪਾਲ ਜੈਨ ਮੌਜੂਦ ਸਨ।

Advertisement

Advertisement