ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਤੋਂ ਹਰ ਵਰਗ ਦਾ ਮੋਹ ਭੰਗ ਹੋਇਆ: ਕਾਂਗੜ

07:54 AM Oct 05, 2024 IST
ਕਾਂਗਰਸ ’ਚ ਸ਼ਾਮਲ ਹੋਏ ਵਿਅਕਤੀ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 4 ਅਕਤੂਬਰ
ਪੰਜਾਬ ਦੇ ਲੋਕਾਂ ਨੂੰ ਬਦਲਾਅ ਦੀ ਆਸ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ ’ਤੇ ਬੁਰੀ ਤਰ੍ਹਾਂ ਫਲਾਪ ਚੁੱਕੀ ਹੈ ਅਤੇ ਸੂਬੇ ਦੇ ਸਾਰੇ ਵਰਗਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਬੁਰਜ ਰਾਜਗੜ੍ਹ ਵਿੱਚ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਹੇਠ 20 ਪਰਿਵਾਰਾਂ ਨੇ ਅਕਾਲੀ ਦਲ ਤੇ ਆਪ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗੜ ਨੇ ਬਲਵਿੰਦਰ ਸਿੰਘ ਤੇ ਬਾਕੀ ਪਰਿਵਾਰਾਂ ਦਾ ਸਵਾਗਤ ਕਰਦਿਆਂ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ੇ ਤੇ ਭਿ੍ਸ਼ਟਾਚਾਰ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ਇਸ ਸਰਕਾਰ ਦੇ ਰਾਜ ਭਾਗ ਵਿਚ ਜਿੱਥੇ ਨਸ਼ਾ ਪਹਿਲਾਂ ਨਾਲੋਂ ਵਧਿਆ ਹੈ, ਉਥੇ ਹੀ ਭ੍ਰਿਸ਼ਟਾਚਾਰ ਵੀ ਹੱਦਾਂ ਟੱਪ ਚੁੱਕਾ ਹੈ। ਉਨ੍ਹਾਂ ਕਿਹਾ ਨਾ ਤਾਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਤੇ ਨਾ ਕਣਕ ਦੀ ਨੁਕਸਾਨੀ ਫਸਲ ਦੇ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲਿਆ ਹੈ। ਇਸ ਮੌਕੇ ਜਗਦੇਵ ਸਿੰਘ ਰਾਜਗੜ੍ਹ ਤੇ ਕਾਂਗਰਸੀ ਵਰਕਰ ਹਾਜ਼ਰ ਸਨ।

Advertisement

Advertisement