ਪਿੰਡ ਸਕਰੌਦੀ, ਨੰਦਗੜ੍ਹ ਥੰਮਣ ਸਿੰਘ ਵਾਲਾ ਤੇ ਬਾਹੋ ਸਿਵੀਆਂ ’ਚ ਸਾਰੀਆਂ ਪਾਰਟੀਆਂ ਨੇ ਸਾਂਝਾ ਪੋਲਿੰਗ ਬੂਥ ਲਗਾਇਆ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 1 ਜੂਨ
ਇਥੋਂ ਨੇੜਲੇ ਪਿੰਡ ਸਕਰੌਦੀ ਵਿਖੇ ਸਾਰੀਆਂ ਪਾਰਟੀਆਂ ਨਾਲ ਸਬੰਧਤ ਪਿੰਡ ਵਾਸੀਆਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਇਆ ਗਿਆ। ਇਸ ਮੌਕੇ ਸਾਂਝੇ ਪੋਲਿੰਗ ਬੂਥ ’ਤੇ ਬੈਠੇ ਲਾਲਵਿੰਦਰ ਸਿੰਘ ਲਾਲੀ, ਕਰਮਜੀਤ ਸਿੰਘ, ਗੁਰਮਿੰਦਰ ਸਿੰਘ ਬਬਲਾ, ਇੰਦਰਜੀਤ ਸਿੰਘ, ਪੂਰਨ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਰਾਜਵੰਤ ਸਿੰਘ ਅਤੇ ਜਸਕਰਨ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਲਈ ਵੱਖ ਵੱਖ ਪਾਰਟੀਆਂ ਨਾਲ ਸਬੰਧਤ ਵਰਕਰਾਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਂਝੇ ਬੂਥ ਦੀ ਰਵਾਇਤ ਪਿੰਡ ਵਿੱਚ ਕਈ ਸਾਲਾਂ ਤੋਂ ਚੱਲ ਰਹੀ ਹੈ।
ਇਸ ਦੌਰਾਨ ਇਥੋਂ ਨੇੜਲੇ ਪਿੰਡ ਨੰਦਗੜ੍ਹ ਥੰਮਣ ਸਿੰਘ ਵਾਲਾ ਵਿਖੇ ਪਿੰਡ ਵਾਸੀਆਂ ਵੱਲੋਂ ਸਾਂਝਾ ਪੋਲਿੰਗ ਬੂਥ ਲਗਾਇਆ ਗਿਆ। ਭਗਵੰਤ ਸਿੰਘ ਸੇਖੋਂ ਸਰਪੰਚ, ਪ੍ਰਿਥੀ ਸਿੰਘ ਸਾਬਕਾ ਸਰਪੰਚ, ਸਰਬਜੀਤ ਸਿੰਘ, ਗਗਨਦੀਪ ਸਿੰਘ, ਗੁਰਵੀਰ ਸਿੰਘ, ਅਰਸ਼ਦੀਪ ਸਿੰਘ, ਹਾਕਮ ਸਿੰਘ, ਭਰਪੂਰ ਸਿੰਘ, ਮੇਜਰ ਸਿੰਘ, ਕਰਮਜੀਤ ਸਿੰਘ, ਜਸਵੀਰ ਸਿੰਘ, ਮਨਿੰਦਰ ਸਿੰਘ ਅਤੇ ਅਮਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪਿੰਡ ਵਾਸੀਆਂ ਵੱਲੋਂ ਕਾਫੀ ਸਮੇਂ ਤੋਂ ਸਾਰੀਆਂ ਧਿਰਾਂ ਦਾ ਸਾਂਝਾ ਪੋਲਿੰਗ ਬੂਥ ਲਗਾਇਆ ਜਾਂਦਾ ਹੈ।
ਸੰਗਤ ਮੰਡੀ(ਧਰਮਪਾਲ ਸਿੰਘ ਤੂਰ): ਲੋਕ ਸਭਾ ਚੋਣਾਂ ਵਾਲੇ ਦਿਨ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਬਾਹੋ ਸਿਵੀਆਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵੱਲੋਂ ਪੋਲਿੰਗ ਸਟੇਸ਼ਨ ਦੇ ਬਾਹਰ ਸਾਂਝਾ ਪੋਲਿੰਗ ਬੂਥ ਲਗਾਕੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ ਹੈ। ਇਸ ਮੌਕੇ ਪੋਲਿੰਗ ਬੂਥ ’ਤੇ ਮੌਜੂਦ ਕਾਂਗਰਸੀ ਆਗੂ ਅਮਨਦੀਪ ਸਿੰਘ, ਅਕਾਲੀ ਆਗੂ ਅੰਗਰੇਜ਼ ਸਿੰਘ ਅਤੇ ਆਪ ਆਗੂ ਗਮਦੂਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਵੋਟਾਂ ਮੌਕੇ ਤਕਰਾਰਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠਾ ਪੋਲਿੰਗ ਬੂਥ ਲਾਇਆ ਗਿਆ ਹੈ। ਇਸ ਮੌਕੇ ਸੁਖਪਾਲ ਸਿੰਘ,ਗੁਰਨਾਮ ਸਿੰਘ,ਸੁਖਮੰਦਰ ਸਿੰਘ,ਕੁਲਦੀਪ ਸਿੰਘ,ਕਾਕਾ ਸਿੰਘ ਅਤੇ ਸਾਧੂ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।