For the best experience, open
https://m.punjabitribuneonline.com
on your mobile browser.
Advertisement

ਮੰਡੀਆਂ ’ਚ ਸਾਰੀ ਕਣਕ ਦੀ ਖ਼ਰੀਦ ਹੋਈ: ਬਰਸਟ

07:42 AM May 10, 2024 IST
ਮੰਡੀਆਂ ’ਚ ਸਾਰੀ ਕਣਕ ਦੀ ਖ਼ਰੀਦ ਹੋਈ  ਬਰਸਟ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 9 ਮਈ
ਹਾੜ੍ਹੀ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਲਗਪਗ ਸੌ ਫੀਸਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਖ਼ਰੀਦੇ ਗਏ ਅਨਾਜ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਗਈ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 123.81 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਸਾਰੀ ਫ਼ਸਲ ਖਰੀਦੀ ਜਾ ਚੁੱਕੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹਾੜ੍ਹੀ ਸੀਜ਼ਨ ਦੌਰਾਨ 30,077 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ’ਚੋਂ ਹੁਣ ਤੱਕ ਕਿਸਾਨਾਂ ਨੂੰ 25387.8 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪਨਸਪ, ਮਾਰਕਫੈੱਡ, ਪਨਗਰੇਨ, ਵੇਅਰਹਾਊਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਵੀ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 123.81 ਲੱਖ ਮੀਟਰਿਕ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ’ਚੋਂ 123.26 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਕਣਕ ਦੀ ਆਮਦ ਅਤੇ ਖ਼ਰੀਦ ਹੋਈ ਹੈ।
ਇੱਥੇ 11,980,29 ਮੀਟਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਅਤੇ ਪ੍ਰਾਈਵੇਟ ਪੱਧਰ ’ਤੇ ਕੀਤੀ ਗਈ ਹੈ, ਜਦਕਿ 9,25,382 ਮੀਟਰਿਕ ਟਨ ਖ਼ਰੀਦ ਪਟਿਆਲਾ ਦੂਜੇ ਅਤੇ 8,47,242 ਮੀਟਰਿਕ ਟਨ ਕਣਕ ਦੀ ਖ਼ਰੀਦ ਨਾਲ ਫਿਰੋਜ਼ਪੁਰ ਤੀਜੇ ਸਥਾਨ ’ਤੇ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×