ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਲਵੰਡੀ ਸਾਬੋ ਪਾਵਰ ਪਲਾਂਟ ਦੇ ਤਿੰਨੋਂ ਯੂਨਿਟ ਚਾਲੂ

08:07 AM Jun 27, 2024 IST
ਬਣਾਂਵਾਲਾ ਤਾਪਘਰ ਦੇ ਚੱਲ ਰਹੇ ਤਿੰਨੋਂ ਯੂਨਿਟ।

ਜੋਗਿੰਦਰ ਸਿੰਘ ਮਾਨ
ਮਾਨਸਾ, 26 ਜੂਨ
ਨੇੜਲੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਐੱਲ) ਦਾ ਬੰਦ ਹੋਇਆ ਯੂਨਿਟ ਨੰਬਰ 3 ਅੱਜ ਮੁੜ ਚਾਲੂ ਹੋ ਗਿਆ, ਜਿਸ ਨੇ ਬਿਜਲੀ ਸਪਲਾਈ ਦੇਣੀ ਆਰੰਭ ਕਰ ਦਿੱਤੀ ਹੈ। ਤਾਪਘਰ ਦਾ ਇਹ ਯੂਨਿਟ ਕਿਸੇ ਤਕਨੀਕੀ ਨੁਕਸ ਕਾਰਨ ਪਰਸੋਂ ਬੰਦ ਹੋ ਗਿਆ ਸੀ ਅਤੇ ਮਾਹਿਰਾਂ ਦੀ ਟੀਮ ਵੱਲੋਂ ਉਸ ਦੀ ਮੁਰੰਮਤ ਕਰਨ ਤੋਂ ਬਾਅਦ ਅੱਜ ਸ਼ਾਮ ਨੂੰ ਉਸ ਨੇ ਬਿਜਲੀ ਸਪਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਤਾਪਘਰ ਦੇ ਇੱਕ ਯੂਨਿਟ ਦੇ ਬੰਦ ਹੋਣ ਕਾਰਨ ਸੂਬੇ ਵਿੱਚ ਬਿਜਲੀ ਸੰਕਟ ਦੇ ਖੜ੍ਹਾ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਸੀ।
ਤਾਪਘਰ ਦੇ ਇੱਕ ਪ੍ਰਬੰਧਕ ਨੇ ਯੂਨਿਟ ਦੇ ਚਾਲੂ ਹੋਣ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਬੇਸ਼ੱਕ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਤਿੰਨੋਂ ਯੂਨਿਟਾਂ ਦੀ ਤਸੱਲੀਬਖ਼ਸ਼ ਸਾਂਭ-ਸੰਭਾਲ ਕੀਤੀ ਗਈ ਸੀ ਪਰ ਅਚਾਨਕ ਆਏ ਤਕਨੀਕੀ ਨੁਕਸ ਨੇ ਨਵੀਂ ਸਿਰਦਰਦੀ ਪੈਦਾ ਦਰ ਦਿੱਤੀ ਸੀ, ਜਿਸ ਨੂੰ ਹੁਣ ਮੁਰੰਮਤ ਤੋਂ ਬਾਅਦ ਦਰੁੱਸਤ ਕਰ ਲਿਆ ਗਿਆ ਹੈ।
ਇਸੇ ਦੌਰਾਨ ਪਾਵਰ ਕਾਰਪੋਰੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ 16 ਹਜ਼ਾਰ ਮੈਗਾਵਾਟ ਤੋਂ ਉੱਤੇ ਬਿਜਲੀ ਦੀ ਜ਼ਰੂਰਤ ਹੈ, ਜਿਸ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਤੋਂ ਇਲਾਵਾ ਐੱਲ ਐਂਡ ਟੀ ਰਾਜਪੁਰਾ, ਜੀਏਟੀਪੀ ਗੋਇੰਦਵਾਲ ਸਾਹਿਬ, ਜੀਜੀਐੱਸਐੱਸਟੀਪੀ ਰੋਪੜ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਤੋਂ ਇਲਾਵਾ ਰਾਜ ਦੇ ਖੇਤੀ ਖੇਤਰ ਦੇ ਨਾਲ-ਨਾਲ ਉਦਯੋਗ ਅਤੇ ਆਮ ਲੋਕਾਂ ਨੂੰ ਘਰੇਲੂ ਬਿਜਲੀ ਸਪਲਾਈ ਲਈ ਬਾਹਰੋਂ ਬਿਜਲੀ ਪ੍ਰਾਪਤ ਕੀਤੀ ਜਾ ਰਹੀ ਹੈ।

Advertisement

ਰੂਪਨਗਰ ਥਰਮਲ ਪਲਾਂਟ ਦਾ ਯੂਨਿਟ 3 ਮੁੜ ਚਾਲੂ

ਰੂਪਨਗਰ (ਪੱਤਰ ਪ੍ਰੇਰਕ): ਪਿਛਲੇ ਤਿੰਨ ਦਿਨਾਂ ਤੋਂ ਤਕਨੀਕੀ ਨੁਕਸ ਕਾਰਨ ਖ਼ਰਾਬ ਹੋਏ ਥਰਮਲ ਪਲਾਂਟ ਰੂਪਨਗਰ ਦੇ ਤਿੰਨ ਨੰਬਰ ਯੂਨਿਟ ਨੂੰ ਇੰਜਨੀਅਰਾਂ ਦੀ ਟੀਮ ਨੇ ਮੁੜ ਚਾਲੂ ਕਰ ਕੇ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਅੰਦਰ ਬਿਜਲੀ ਦੀ ਮੰਗ 15,250 ਮੈਗਾਵਾਟ ਤੱਕ ਰਹੀ ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਸਰਕਾਰੀ ਥਰਮਲ ਪਲਾਂਟਾਂ ਨੇ 1853 ਮੈਗਾਵਾਟ, ਪਣ ਬਿਜਲੀ ਘਰਾਂ ਨੇ 881 ਮੈਗਾਵਾਟ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਨੇ 3068 ਮੈਗਾਵਾਟ ਬਿਜਲੀ ਉਤਪਾਦਨ ਦਾ ਯੋਗਦਾਨ ਪਾਇਆ।

Advertisement
Advertisement
Advertisement