Allahabad HC judge ਅਲਾਹਾਬਾਦ ਹਾਈ ਕੋਰਟ ਦੇ ਜੱਜ ਦੇ ਬਿਆਨ ’ਤੇ ਚਰਚਾ ਲਈ ਲੋਕ ਸਭਾ ’ਚ ਨੋਟਿਸ
09:32 PM Dec 11, 2024 IST
ਨਵੀਂ ਦਿੱਲੀ, 11 ਦਸੰਬਰ
ਕਾਂਗਰਸ ਨੇ ਅੱਜ ਅਲਾਹਾਬਾਦ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਵੱਲੋਂ ਦਿੱਤੇ ਗਏ ਹਾਲੀਆ ਬਿਆਨਾਂ ’ਤੇ ਚਰਚਾ ਲਈ ਲੋਕ ਸਭਾ ’ਚ ਕੰਮ ਰੋਕੂ ਮਤਾ ਲਿਆਉਣ ਸਬੰਧੀ ਨੋਟਿਸ ਦਿੱਤਾ ਹੈ।
ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਪਾਰਟੀ ਦੇ ਮੁੱਖ ਵ੍ਹਿਪ ਕੇ ਸੁਰੇਸ਼ ਨੇ ਕਿਹਾ, ‘ਮੈਂ ਇਸ ਰਾਹੀਂ ਬਹੁਤ ਅਹਿਮ ਮਾਮਲੇ ’ਤੇ ਚਰਚਾ ਦੇ ਮਕਸਦ ਨਾਲ ਕੰਮ ਰੋਕੂ ਮਤਾ ਪੇਸ਼ ਕਰਨ ਦੀ ਇਜਾਜ਼ਤ ਮੰਗਣ ਦੇ ਇਰਾਦੇ ਨਾਲ ਸੂਚਨਾ ਦੇ ਰਿਹਾ ਹਾਂ।’
ਉਨ੍ਹਾਂ ਨੋਟਿਸ ਵਿੱਚ ਕਿਹਾ ਕਿ ਭਾਸ਼ਣ ’ਚ ਘੱਟ ਗਿਣਤੀਆਂ ਪ੍ਰਤੀ ਇਤਰਾਜ਼ਯੋਗ ਤੇ ਵੰਡਪਾਊ ਵਿਚਾਰ ਪ੍ਰਗਟਾਏ ਗਏ ਹਨ ਜਿਸ ਨਾਲ ਪੂਰੇ ਦੇਸ਼ ’ਚ ਵੱਡੇ ਪੱਧਰ ’ਤੇ ਚਿੰਤਾ ਤੇ ਰੋਸ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਸੰਵਿਧਾਨ ਦੀ ਰੱਖਿਅਕ ਹੈ ਅਤੇ ਉਸ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਨਿਰਪੱਖਤਾ ਤੇ ਸਾਰੇ ਨਾਗਰਿਕਾਂ ਨੂੰ ਬਣਾਏ ਰੱਖੇ ਫਿਰ ਭਾਵੇਂ ਉਹ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਸਬੰਧਤ ਹੋਣ। -ਆਈਏਐੱਨਐੱਸ
Advertisement
Advertisement