ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਲਾਹਾਬਾਦ ਹਾਈ ਕੋਰਟ ਦਾ ਫ਼ੈਸਲਾ ਭਾਜਪਾ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਢੁਕਵਾਂ ਜਵਾਬ: ਰਾਹੁਲ ਗਾਂਧੀ

07:51 AM Aug 18, 2024 IST

ਨਵੀਂ ਦਿੱਲੀ, 17 ਅਗਸਤ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ’ਚ 69,000 ਸਹਾਇਕ ਅਧਿਆਪਕਾਂ ਦੀ ਭਰਤੀ ’ਤੇ ਅਲਾਹਾਬਾਦ ਹਾਈ ਕੋਰਟ ਦਾ ਫ਼ੈਸਲਾ ਭਾਜਪਾ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਢੁਕਵਾਂ ਜਵਾਬ ਹੈ ਜੋ ਕੋਟਾ ਸਿਸਟਮ ਨਾਲ ਖੇਡ ਰਹੀ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਨੌਜਵਾਨਾਂ ਦੀ ਦੁਸ਼ਮਣ ਕਰਾਰ ਦਿੱਤਾ। ਸਾਬਕਾ ਕਾਂਗਰਸ ਪ੍ਰਧਾਨ ਦੀ ਇਹ ਟਿੱਪਣੀ ਅਲਾਹਾਬਾਦ ਹਾਈ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਸੂਬੇ ਵਿੱਚ 69,000 ਸਹਾਇਕ ਅਧਿਆਪਕਾਂ ਦੀ ਨਿਯੁਕਤੀ ਲਈ ਨਵੀਂ ਚੋਣ ਸੂਚੀ ਤਿਆਰ ਕਰਨ ਦੇ ਦਿੱਤੇ ਗਏ ਹੁਕਮਾਂ ਤੋਂ ਬਾਅਦ ਆਈ ਹੈ।
ਰਾਹੁਲ ਨੇ ਐਕਸ ’ਤੇ ਕਿਹਾ, ‘‘69,000 ਸਹਾਇਕ ਅਧਿਆਪਕਾਂ ਦੀ ਭਰਤੀ ’ਤੇ ਅਲਾਹਾਬਾਦ ਹਾਈ ਕੋਰਟ ਦਾ ਫ਼ੈਸਲਾ ਭਾਜਪਾ ਸਰਕਾਰ ਦੀਆਂ ਸਾਜ਼ਿਸ਼ਾਂ ਦਾ ਢੁਕਵਾਂ ਜਵਾਬ ਹੈ।’’ ਉਨ੍ਹਾਂ ਕਿਹਾ ਕਿ ਇਹ ਪਿਛਲੇ ਪੰਜ ਸਾਲਾਂ ਤੋਂ ਸਰਦੀਆਂ, ਗਰਮੀਆਂ ਅਤੇ ਬਰਸਾਤ ਵਿੱਚ ਸੜਕਾਂ ’ਤੇ ਸੰਘਰਸ਼ ਕਰ ਰਹੇ ਅਮਿਤ ਮੌਰਿਆ ਵਰਗੇ ਹਜ਼ਾਰਾਂ ਨੌਜਵਾਨਾਂ ਦੇ ਨਾਲ ਨਾਲ ਸਮਾਜਿਕ ਨਿਆਂ ਦੀ ਲੜਾਈ ਲੜ ਰਹੇ ਯੋਧਿਆਂ ਦੀ ਵੀ ਜਿੱਤ ਹੈ। ਰਾਹੁਲ ਨੇ ਦੋਸ਼ ਲਾਇਆ, ‘‘ਰਾਖਵਾਂਕਰਨ ਖੋਹਣ ਦੀ ਭਾਜਪਾ ਦੀ ਜ਼ਿੱਦ ਨੇ ਸੈਂਕੜੇ ਨਿਰਦੋਸ਼ ਉਮੀਦਵਾਰਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕ ਦਿੱਤਾ ਹੈ’’ ਰਾਹੁਲ ਨੇ ਕਿਹਾ, ‘‘ਪੜ੍ਹਾਈ ਕਰਨ ਵਾਲਿਆਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰਨ ਵਾਲੀ ਭਾਜਪਾ ਸਰਕਾਰ ਅਸਲ ਵਿੱਚ ਨੌਜਵਾਨਾਂ ਦੀ ਦੁਸ਼ਮਣ ਹੈ।’’ ਉਨ੍ਹਾਂ ਫਰਵਰੀ ਦੀ ਆਪਣੀ ਇੱਕ ਪੋਸਟ ਨੂੰ ਵੀ ਟੈਗ ਕੀਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਯੂਪੀ ਦਾ 69,000 ਅਧਿਆਪਕ ਭਰਤੀ ਘੁਟਾਲਾ ਭਾਜਪਾ ਦੀ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। -ਪੀਟੀਆਈ

Advertisement

Advertisement