For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਨੂੰ ਵਿਧਾਨ ਸਭਾ ਲਈ ਥਾਂ ਦੇਣ ਪਿੱਛੇ ‘ਆਪ’ ਤੇ ਕੇਂਦਰ ’ਤੇ ਮਿਲੀਭੁਗਤ ਦਾ ਦੋਸ਼

07:57 AM Jul 14, 2023 IST
ਹਰਿਆਣਾ ਨੂੰ ਵਿਧਾਨ ਸਭਾ ਲਈ ਥਾਂ ਦੇਣ ਪਿੱਛੇ ‘ਆਪ’ ਤੇ ਕੇਂਦਰ ’ਤੇ ਮਿਲੀਭੁਗਤ ਦਾ ਦੋਸ਼
Advertisement

ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਰਲ ਕੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀਆਂ ਸਾਜ਼ਿਸ਼ਾਂ ਘੜੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਐਲਾਨ ਦੇ ਮੁਤਾਬਕ ਹੈ, ਜਨਿ੍ਹਾਂ 9 ਜੁਲਾਈ 2022 ਨੂੰ ਜੈਪੁਰ ਵਿੱਚ ਹੋਈ ਨਾਰਥ ਜ਼ੋਨਲ ਕਾਊਂਸਲ ਦੀ ਮੀਟਿੰਗ ਦੌਰਾਨ ਯੂਟੀ ਵਿੱਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਵਾਸਤੇ ਥਾਂ ਦੇਣ ਦੀ ਗੱਲ ਆਖੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਐਲਾਨ ਦਾ ਵਿਰੋਧ ਨਹੀਂ ਕੀਤਾ, ਜਿਸ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਕਮਜ਼ੋਰ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਦੋਗਲਾ ਕਿਰਦਾਰ ਨਿਭਾਇਆ ਹੈ ਕਿਉਂਕਿ ਜਦੋਂ ਹਰਿਆਣਾ ਨੇ ਪਹਿਲੀ ਵਾਰ ਇਹ ਤਜਵੀਜ਼ ਤਿਆਰ ਕੀਤੀ ਸੀ ਤਾਂ ਉਸ ਵੇਲੇ ਭਗਵੰਤ ਮਾਨ ਨੇ ਇਸ ਦਾ ਵਿਰੋਧ ਕਰਨ ਦੀ ਥਾਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵੀ ਵੱਖਰੇ ਥਾਂ ਦੀ ਮੰਗ ਕੀਤੀ ਸੀ।

Advertisement

Advertisement
Tags :
Author Image

joginder kumar

View all posts

Advertisement
Advertisement
×