For the best experience, open
https://m.punjabitribuneonline.com
on your mobile browser.
Advertisement

ਦਸਹਿਰਾ ਮੇਲੇ ’ਚ ਸਨਾਤਨ ਧਰਮ ਦੀ ਬੇਅਦਬੀ ਕਰਨ ਦਾ ਦੋਸ਼

08:53 AM Oct 03, 2024 IST
ਦਸਹਿਰਾ ਮੇਲੇ ’ਚ ਸਨਾਤਨ ਧਰਮ ਦੀ ਬੇਅਦਬੀ ਕਰਨ ਦਾ ਦੋਸ਼
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਅਕਤੂਬਰ
ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਅਤੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ ਤੇ ਡੀਜੀਪੀ ਨੂੰ ਸ਼ਿਕਾਇਤ ਪੱਤਰ ਭੇਜ ਕੇ ਸਰਕਾਰੀ ਕਾਲਜ ਅਤੇ ਦਰੇਸੀ ਗਰਾਊਂਡ ਦਸਹਿਰਾ ਮੇਲੇ ਵਿੱਚ ਸਨਾਤਨ ਧਰਮ ਦੀ ਆਸਥਾ ਨੂੰ ਠੇਸ ਪਹੁੰਚਾਏ ਜਾਣ ਦੀ ਗੱਲ ਆਖੀ ਹੈ। ਪਰਮਿੰਦਰ ਮਹਿਤਾ ਦਾ ਕਹਿਣਾ ਹੈ ਕਿ ਲੜਕੀਆਂ ਦੇ ਸਰਕਾਰੀ ਕਾਲਜ ਅਤੇ ਦਰੇਸੀ ਗਰਾਊਂਡ ਵਿੱਚ ਮੇਲਾ ਲਗਵਾਉਣ ਵਾਲੇ ਠੇਕੇਦਾਰਾਂ ਵੱਲੋਂ ਸਨਾਤਨ ਧਰਮ ਦੀ ਆਸਥਾ ਨਾਲ ਖਿਲਵਾੜ ਕਰਦੇ ਹੋਏ ਹਿੰਦੂ ਧਾਰਮਿਕ ਸਥਾਨਾਂ ਨੂੰ ਇੱਕ ਆਈਟਮ ਵਾਂਗ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਜ਼ਿਆਦਾਤਰ ਲੋਕ ਮੌਜ ਮਸਤੀ ਲਈ ਆਉਂਦੇ ਹਨ ਜਿਨ੍ਹਾਂ ਵਿੱਚੋਂ ਕੁੱਝ ਕੁ ਨੇ ਸ਼ਰਾਬ ਤੇ ਹੋਰ ਨਸ਼ੇ ਆਦਿ ਅਤੇ ਮਾਸ ਤੱਕ ਖਾਧਾ ਹੁੰਦਾ ਹੈ। ਇਸ ਤੋਂ ਇਲਾਵਾ ਬਹੁਤੇ ਲੋਕਾਂ ਕੋਲ ਬੀੜੀ, ਸਿਗਰਟ ਤੇ ਤੰਬਾਕੂ ਵਰਗੀਆਂ ਚੀਜ਼ਾਂ ਹੁੰਦੀਆਂ ਹਨ। ਮੇਲੇ ਵਿੱਚ ਬਣੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਪਈ ਗੰਦਗੀ ਵੀ ਇਨ੍ਹਾਂ ਸਥਾਨਾਂ ਦੀ ਬੇਅਦਬੀ ਹੀ ਹੈ। ਮਹਿਤਾ ਨੇ ਕਿਹਾ ਕਿ ਜੇਕਰ ਪੁਲੀਸ ਨੇ਼ ਬਣਦੀ ਕਾਰਵਾਈ ਨਾ ਕੀਤੀ ਤਾਂ ਉਹ ਅਦਾਲਤ ਜਾਣਗੇ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ।

Advertisement

Advertisement
Advertisement
Author Image

Advertisement