ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਦੇ ਪਰਿਵਾਰ ’ਤੇ ਲੱਗੇ ਦੋਸ਼ਾਂ ਦੀ ਅਦਾਲਤੀ ਨਿਗਰਾਨੀ ਹੇਠ ਜਾਂਚ ਹੋਵੇ: ਜਾਖੜ

07:26 AM Jul 04, 2024 IST
ਜਲੰਧਰ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਤੇ ਹੋਰ। -ਫੋਟੋ: ਮਲਕੀਅਤ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਜੁਲਾਈ
ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ’ਤੇ ਭ੍ਰਿਸ਼ਟਾਚਾਰ ਦੇ ਲੱਗੇ ਗੰਭੀਰ ਦੋਸ਼ਾਂ ਬਾਰੇ ਅਦਾਲਤ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਦੋਸ਼ ਲੱਗੇ ਹਨ ਉਸ ਦੀ ਸਚਾਈ ਪੰਜਾਬ ਦੇ ਲੋਕਾਂ ਨੂੰ ਪਤਾ ਲੱਗਣੀ ਚਾਹੀਦੀ ਹੈ।
ਪੰਜਾਬ ਪ੍ਰੈੱਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਉਹ ਕੰਮ ਕੀਤਾ ਹੈ ਜੋ ਕਾਂਗਰਸ ਦੇ ਸਾਰੇ ਵਿਧਾਇਕ ਰਲ ਕੇ ਵੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਆਪਣੇ ਭ੍ਰਿਸ਼ਟਾਚਾਰ ਨਾਲ ਜੁੜੇ ਹੋਣ ਕਾਰਨ ਇਨ੍ਹਾਂ ਗੱਲਾਂ ਨੂੰ ਖੁੱਲ੍ਹ ਕੇ ਨਹੀਂ ਦੱਸ ਸਕੇ ਜਦਕਿ ਜਾਣਦੇ ਸਾਰੇ ਹੀ ਸਨ।
ਜਾਖੜ ਨੇ ਮੁੱਖ ਮੰਤਰੀ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ਸੀ: ‘ਜਿਵੇਂ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਗੰਭੀਰ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਨਤਕ ਜੀਵਨ ਵਾਲੇ ਆਗੂਆਂ ਦੀਆਂ ਪਤਨੀਆਂ ’ਤੇ ਅਜਿਹੇ ਦੋਸ਼ ਨਹੀਂ ਲੱਗਣੇ ਚਾਹੀਦੇ।’
ਸ੍ਰੀ ਜਾਖੜ ਨੇ ਕਿਹਾ ਕਿ ‘ਆਪ’ ਦਾ ਭ੍ਰਿਸ਼ਟਾਚਾਰ ਉੱਪਰੋਂ ਸ਼ੁਰੂ ਹੁੰਦਾ ਹੈ ਅਤੇ ਇਸੇ ਕਰਕੇ ਅੱਜ ਉਨ੍ਹਾਂ ਦੀ ਜ਼ਿਆਦਾਤਰ ਲੀਡਰਸ਼ਿਪ ਸਲਾਖਾਂ ਪਿੱਛੇ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਇਸ ਦਾ ਨੋਟਿਸ ਖੁਦ ਮੁੱਖ ਮੰਤਰੀ ਨੂੰ ਲੈਣਾ ਬਣਦਾ ਸੀ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਇੱਜ਼ਤ ਦਾਅ ’ਤੇ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੂਸੇਵਾਲਾ ਲਈ ਇਨਸਾਫ਼ ਦਾ ਮੁੱਦਾ ਲੋਕ ਸਭਾ ਵਿੱਚ ਚੁੱਕ ਕੇ ਸਿਰਫ਼ ਇੱਕ ਰਸਮੀ ਕਾਰਵਾਈ ਕੀਤੀ ਹੈ। ਵੜਿੰਗ ਨੂੰ ਚਾਹੀਦਾ ਹੈ ਕਿ ਉਹ ਆਪਣੇ ਗੱਠਜੋੜ ਵਿੱਚ ਸ਼ਾਮਲ ‘ਆਪ’ ਪਾਰਟੀ ਦੀ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣਾ ਯਕੀਨੀ ਬਣਾਉਣ।

Advertisement

ਨਸ਼ਿਆਂ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਘੇਰਿਆ

ਨਸ਼ਿਆਂ ਦੀ ਓਵਰਡੋਜ਼ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹਿਣ ’ਤੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਘੇਰਿਆ। ਜਾਖੜ ਨੇ ਕਿਹਾ ਕਿ ‘ਆਪ’ ਦੇ ਜਲੰਧਰ ਪੱਛਮੀ ਦੇ ਉਮੀਦਵਾਰ ਨੇ ਵੀ ਹੁਣ ਖੁੱਲ੍ਹ ਕੇ ਮੰਨਿਆ ਹੈ ਕਿ ਉਹ ਜਾਣਦਾ ਹੈ ਕਿ ਪੰਜਾਬ ਵਿੱਚ ਡਰੱਗ ਮਾਫੀਆ ਨੂੰ ਕੌਣ ਸਰਪ੍ਰਸਤੀ ਦਿੰਦਾ ਹੈ। ਬਠਿੰਡਾ ਵਿੱਚ ਪਿਛਲੇ 8 ਦਿਨਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 4 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਤੋਂ ਪਹਿਲਾਂ 14 ਦਿਨਾਂ ਵਿੱਚ 14 ਮੌਤਾਂ ਹੋਣ ਦੀ ਖਬਰ ਆਈ ਸੀ, ਪਰ ਫਿਰ ਵੀ ਇਹ ਸਰਕਾਰ ਜਾਗਣ ਵਿੱਚ ਅਸਫਲ ਰਹੀ ਹੈ।

Advertisement
Advertisement
Advertisement