For the best experience, open
https://m.punjabitribuneonline.com
on your mobile browser.
Advertisement

ਵਕੀਲ ਵੱਲੋਂ ਰਜਿਸਟਰੀ ਕਲਰਕ ’ਤੇ ਪੰਜਾਹ ਹਜ਼ਾਰ ਰਿਸ਼ਵਤ ਮੰਗਣ ਦੇ ਦੋਸ਼

08:03 AM Mar 22, 2024 IST
ਵਕੀਲ ਵੱਲੋਂ ਰਜਿਸਟਰੀ ਕਲਰਕ ’ਤੇ ਪੰਜਾਹ ਹਜ਼ਾਰ ਰਿਸ਼ਵਤ ਮੰਗਣ ਦੇ ਦੋਸ਼
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 21 ਮਾਰਚ
ਇੱਥੇ ਸਬ-ਤਹਿਸੀਲ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਵਕੀਲ ਨੇ ਰਜਿਸਟਰੀ ਕਲਰਕ ’ਤੇ ਰਜਿਸਟਰੀ ਕਰਨ ਬਦਲੇ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਲਾਏ। ਇਸ ਸਬੰਧੀ ਸ਼ਿਕਾਇਤਕਰਤਾ ਐਡਵੋਕੇਟ ਗੁਰਦਰਸ਼ਨ ਸਿੰਘ ਵੱਲੋਂ ਇਕ ਲਿਖਤੀ ਸ਼ਿਕਾਇਤ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਦੇ ਕੇ ਰਜਿਸਟਰੀ ਕਲਰਕ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਰੋਸ ਵਜੋਂ ਅੱਜ ਤਹਿਸੀਲ ਵਿੱਚ ਵਕੀਲਾਂ ਅਤੇ ਵਸੀਕਾ ਨਵੀਸਾਂ ਵੱਲੋਂ ਕੰਮ ਬੰਦ ਕੇ ਰੋਸ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਬੰਧਤ ਰਜਿਸਟਰੀ ਕਲਰਕ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਡਿਪਟੀ ਕਮਿਸ਼ਨਰ ਮੁਹਾਲੀ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿੱਚ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਤਹਿਸੀਲ ਵਿੱਚ ਖੁੱਲ੍ਹੇਆਮ ਆਮ ਲੋਕਾਂ ਤੋਂ ਰਜਿਸਟਰੀ ਕਰਨ ਬਦਲੇ ਹਜ਼ਾਰਾਂ ਰੁਪਏ ਵਸੂਲੇ ਜਾ ਰਹੇ ਹਨ। ਜੇਕਰ ਕੋਈ ਪੈਸੇ ਨਹੀਂ ਦਿੰਦਾ ਤਾਂ ਉਸ ਦੇ ਦਸਤਾਵੇਜ਼ਾਂ ਵਿੱਚ ਨੁਕਸ ਕੱਢ ਕੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਇਕ ਰਜਿਸਟਰੀ ਕਰਵਾਉਣ ਲਈ ਗਏ ਸਨ ਤੇ ਪ੍ਰਾਜੈਕਟ ਵਿੱਚ ਐੱਨਓਸੀ ਦੀ ਸ਼ਰਤ ਨਹੀਂ ਸੀ। ਜਦੋਂ ਉਨ੍ਹਾਂ ਵੱਲੋਂ ਰਜਿਸਟਰੀ ਸਬੰਧੀ ਦਸਤਾਵੇਜ਼ ਦਿੱਤੇ ਗਏ ਤਾਂ ਰਜਿਸਟਰੀ ਕਲਰਕ ਵਿਜੈ ਕੁਮਾਰ ਨੇ ਉਨ੍ਹਾਂ ਨੂੰ ਦਸਤਾਵੇਜ਼ਾਂ ਦੇ ਨਾਲ ਐੱਨਓਸੀ ਨਾ ਹੋਣ ਦੀ ਗੱਲ ਆਖੀ। ਉਨ੍ਹਾਂ ਵੱਲੋਂ ਇਹ ਦੱਸੇ ਜਾਣ ’ਤੇ ਕਿ ਇਸ ਪ੍ਰਾਜੈਕਟ ਵਿੱਚ ਐੱਨਓਸੀ ਦੀ ਸ਼ਰਤ ਲਾਗੂ ਨਹੀਂ ਹੁੰਦੀ ਹੈ ਤਾਂ ਰਜਿਸਟਰੀ ਕਲਰਕ ਨੇ ਰਜਿਸਟਰੀ ਕਰਨ ਲਈ ਪੰਜਾਹ ਹਜ਼ਾਰ ਰੁਪਏ ਦੀ ਮੰਗ ਕੀਤੀ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਮਾਮਲੇ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਨੂੰ ਕਰ ਕੇ ਕਾਰਵਾਈ ਦੀ ਮੰਗ ਕੀਤੀ ਗਈ।

Advertisement

ਰਜਿਸਟਰੀ ਕਲਰਕ ਨੇ ਦੋਸ਼ ਨਕਾਰੇ

ਰਜਿਸਟਰੀ ਕਲਰਕ ਵਿਜੈ ਕੁਮਾਰ ਨੇ ਕਿਹਾ ਕਿ ਐਡਵੋਕੇਟ ਗੁਰਦਰਸ਼ਨ ਸਿੰਘ ਵੱਲੋਂ ਉਸ ’ਤੇ ਝੂਠੇ ਦੋਸ਼ ਲਾਏ ਗਏ ਹਨ। ਉਸ ਨੇ ਕਿਹਾ ਕਿ ਵਕੀਲ ਵੱਲੋਂ ਅਧੂਰੇ ਦਸਤਾਵੇਜ਼ ਦਿੱਤੇ ਗਏ ਸੀ ਜਿਸ ਕਾਰਨ ਰਜਿਸਟਰੀ ’ਤੇ ਰੋਕ ਲਾਈ ਗਈ। ਉਨ੍ਹਾਂ ਕਿਹਾ ਕਿ ਪੈਸੇ ਮੰਗਣ ਦੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ।

Advertisement
Author Image

Advertisement
Advertisement
×