ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਦੇ ਨੇੜਲਿਆਂ ’ਤੇ ਕੁੱਟਮਾਰ ਦੇ ਦੋਸ਼

10:36 AM Jun 08, 2024 IST
ਪੁਲੀਸ ਕਾਰਵਾਈ ਦੀ ਮੰਗ ਲਈ ਧਰਨੇ ’ਤੇ ਬੈਠੇ ਹੋਏ ਪਾਵਰਕੌਮ ਮੁਲਾਜ਼ਮ।

ਗਗਨਦੀਪ ਅਰੋੜਾ
ਲੁਧਿਆਣਾ, 7 ਜੂਨ
ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣ ਤੋਂ ਇੱਕ ਦਿਨ ਪਹਿਲਾਂ ਇਲਾਕੇ ’ਚ ਬਿਜਲੀ ਸਪਲਾਈ ਬੰਦ ਹੋਣ ਅਤੇ ਉੱਥੇ ਪੁੱਜੇ ਮੁਲਾਜ਼ਮਾਂ ਨਾਲ ਵਿਧਾਇਕ ਦੇ ਸਾਥੀਆਂ ਵੱਲੋਂ ਕੁੱਟਮਾਰ ਦੀ ਕੋਸ਼ਿਸ਼ ਦੇ ਨਾਲ-ਨਾਲ ਧਮਕੀਆਂ ਦੇਣ ਤੋਂ ਬਾਅਦ ਬਿਜਲੀ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰ ਦਿੱਤੀ ਹੈ। ਸੁੰਦਰ ਨਗਰ ਇਲਾਕੇ ਦੇ ਬਿਜਲੀ ਘਰ ’ਚ ਸ਼ੁੱਕਰਵਾਰ ਦੀ ਸਵੇਰੇ ਸਾਰੇ ਕਰਮੀਆਂ ਨੇ ਕੰਮਕਾਜ ਬੰਦ ਕਰ ਕੇ ਹੜਤਾਲ ਕੀਤੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਨਾਲ-ਨਾਲ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਵਿਧਾਇਕ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਤੇ ਉਨ੍ਹਾਂ ਦੇ ਸਾਥੀ ਜ਼ਿੰਮੇਵਾਰ ਹੋਣਗੇ। ਹਾਲਾਂਕਿ ਅਧਿਕਾਰੀ ਇਸ ਮਾਮਲੇ ’ਚ ਪੈ ਕੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਈ ਰਾਜੀਵ ਸ਼ਰਮਾ ਨੇ ਦੱਸਿਆ ਕਿ 30-31 ਮਈ ਦੀ ਰਾਤ ਨੂੰ ਬਿਜਲੀ ਸਪਲਾਈ ’ਚ ਕੁਝ ਪ੍ਰੇਸ਼ਾਨੀ ਆ ਗਈ ਸੀ। ਐੱਸਡੀਓ ਨੇ ਉਨ੍ਹਾਂ ਨੂੰ ਰਾਤ ਕਰੀਬ 12 ਵਜੇ ਦਫ਼ਤਰ ਸੱਦਿਆ। ਉਹ ਜਦੋਂ ਦਫ਼ਤਰ ਪੁੱਜੇ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਗਗਨਦੀਪ ਕਲੋਨੀ ਦੀ ਗਲੀ ਨੰਬਰ-7 ’ਚ ਬੈਠੇ ਹਨ। ਉੱਥੇ ਉਨ੍ਹਾਂ ਦੀ ਵਿਧਾਇਕ ਤੇ ਉਨ੍ਹਾਂ ਦੇ ਅਧਿਕਾਰੀਆਂ ਨਾਲ 2 ਘੰਟੇ ਤੱਕ ਮੀਟਿੰਗ ਹੋਈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵਿਧਾਇਕ ਭੋਲਾ ਗਰੇਵਾਲ ਤੇ ਅਧਿਕਾਰੀ ਚਲੇ ਗਏ। ਉਹ ਜਦੋਂ ਆਪਣੇ ਸਾਥੀਆਂ ਨਾਲ ਵਾਪਸ ਆਉਣ ਲੱਗੇ ਤਾਂ ਉੱਥੇ ਸ਼ਰਾਬ ਦੇ ਨਸ਼ੇ ’ਚ ਧੁੱਤ ਵਿਧਾਇਕ ਦੇ ਨਜ਼ਦੀਕੀ ਸਾਥੀਆਂ ’ਚ ਸ਼ਾਮਲ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਮੁਲਾਜ਼ਮਾਂ ਦੇ ਨਾਲ ਕੁੱਟਮਾਰ ਦੀ ਕੋਸ਼ਿਸ਼ ਕੀਤੀ ਗਈ ਤੇ ਗਾਲ੍ਹਾਂ ਕੱਢੀਆਂ ਗਈਆਂ। ਜੇਈ ਰਾਜੀਵ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਖਿੱਚਣ ਦੀ ਵੀ ਕੋਸ਼ਿਸ਼ ਕੀਤੀ। ਉਹ ਇਸ ਮਾਮਲੇ ਦੀ ਸ਼ਿਕਾਇਤ ਪੁਲੀਸ ਕੋਲ ਕਰ ਚੁੱਕੇ ਹਨ, ਜਦੋਂ ਤੱਕ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕੰਮ ਨਹੀਂ ਕੀਤਾ ਜਾਵੇਗਾ।

Advertisement

ਰਿਸ਼ਵਤ ਬਾਰੇ ਖ਼ੁਲਾਸਾ ਹੋਣ ਮਗਰੋਂ ਦਿੱਤਾ ਧਰਨਾ: ਵਿਧਾਇਕ ਗਰੇਵਾਲ

ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਕਿਸੇ ਸਾਥੀ ਨੇ ਬਿਜਲੀ ਮੁਲਾਜ਼ਮ ਨਾਲ ਕੋਈ ਕੁੱਟਮਾਰ ਨਹੀਂ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਬਿਜਲੀ ਮੁਲਾਜ਼ਮ ਪੈਸੇ ਲਏ ਬਿਨ੍ਹਾਂ ਇਲਾਕੇ ’ਚ ਕੋਈ ਕੰਮ ਨਹੀਂ ਕਰ ਰਹੇ। ਉਨ੍ਹਾਂ ਕੋਲ ਸਬੂਤ ਪੁੱਜੇ ਤਾਂ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰ ਮੁਲਾਜ਼ਮ ਦੀ ‘ਕਲਾਸ’ ਲਾਈ ਸੀ ਕਿ ਰਿਸ਼ਵਤਖੋਰੀ ਬੰਦ ਕਰ ਕੇ ਸਰਕਾਰ ਦੇ ਤਰੀਕੇ ਨਾਲ ਕੰਮ ਕਰਨ। ਬਿਜਲੀ ਮੁਲਾਜ਼ਮਾਂ ਦੇ ਪੈਸੇ ਲੈਂਦਿਆਂ ਦੀ ਵੀਡੀਓ ਤੇ ਸਬੂਤ ਉਨ੍ਹਾਂ ਕੋਲ ਹਨ। ਵਿਧਾਇਕ ਨੇ ਕਿਹਾ ਕਿ ਜੇ ਉਨ੍ਹਾਂ ਦੇ ਕਿਸੇ ਸਾਥੀ ਨੇ ਕਰਮੀਆਂ ਨਾਲ ਕੁੱਟਮਾਰ ਦੀ ਕੋਸ਼ਿਸ਼ ਜਾਂ ਫਿਰ ਗਾਲ੍ਹਾਂ ਕੱਢੀਆਂ ਹਨ ਤਾਂ ਉਸ ਦਾ ਕੋਈ ਸਬੂਤ ਦਿਖਾਉਣ, ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement