ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼

10:20 PM Jun 23, 2023 IST

ਮਾਨਸਾ: ਦਿ ਰਿਟਾਇਰਡ ਐਂਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਨੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਟੇਜਾਂ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ, ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹੁਣ ਲਾਗੂ ਕਰਨਾ ਚਾਹੀਦਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਐਸੋਸੀਏਸ਼ਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੱਤਪਾਲ ਭੈਣੀ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਸਿਰਫ਼ 7-8 ਹਜ਼ਾਰ ਰੁਪਏ ਦੇਕੇ ਸੋਸ਼ਣ ਕੀਤਾ ਜਾ ਰਿਹਾ ਹੈ, ਪਰ ਸਰਕਾਰ ਦੇ 15 ਮਹੀਨਿਆਂ ਬਾਅਦ ਇੱਕ ਵੀ ਵਾਅਦਾ ਵਫ਼ਾ ਨਹੀਂ ਹੋਇਆ। ਇਸ ਮੌਕੇ ਜਸਵੀਰ ਢੰਡ, ਮੱਖਣ ਸਿੰਘ ਉੱਡਤ, ਲੱਖਾ ਸਿੰਘ ਸਹਾਰਨਾ ਅਤੇ ਪਰਮਜੀਤ ਕੌਰ ਤੇ ਸਿੰਕਦਰ ਘਰਾਂਗਣਾ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement

Advertisement