ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦਾ ਹੱਥ ਹੋਣ ਦੇ ਦੋਸ਼ ਖ਼ੁਫ਼਼ੀਆ ਜਾਣਕਾਰੀ ’ਤੇ ਅਧਾਰਤ: ਕੈਨੇਡੀਅਨ ਅਧਿਕਾਰੀ
11:32 AM Sep 22, 2023 IST
ਟੋਰਾਂਟੋ, 22 ਸਤੰਬਰ
ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਸਿੱਖ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਅਤੇ ਮੁੱਖ ਸੂਤਰ ਵੱਲੋਂ ਮੁਹੱਈਆ ਕਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਹਨ। ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਿਡ ਪ੍ਰੈਸ ਨੂੰ ਦੱਸਿਆ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦਰਮਿਆਨ ਗੱਲਬਾਤ ਤੇ ਖੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਮੂਹ 'ਫਾਈਵ ਆਈਜ਼' ਦੇ ਇੱਕ ਮੈਂਬਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਫਾਈਵ ਆਈਜ਼ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸ਼ਾਮਲ ਹਨ। ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਇਹ ਗੁਪਤ ਜਾਣਕਾਰੀ ਕਿਸ ਸਹਿਯੋਗੀ ਦੇਸ਼ ਨੇ ਸਾਂਝੀ ਕੀਤੀ ਜਾਂ ਗੱਲਬਾਤ ਵਿੱਚ ਕੀ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕਿਵੇਂ ਪਤਾ ਲੱਗਾ।
Advertisement
Advertisement