ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਨਾਲਾ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਦੇ ਦੋਸ਼

10:29 AM Sep 01, 2024 IST
ਤਰਕਸ਼ੀਲ ਭਵਨ ਬਰਨਾਲਾ ਵਿੱਚ ਮੀਟਿੰਗ ਕਰਦੇ ਹੋਏ ਮਜ਼ਦੂਰ ਅਧਿਕਾਰ ਅੰਦੋਲਨ ਦੇ ਆਗੂ।

ਪਰਸ਼ੋਤਮ ਬੱਲੀ
ਬਰਨਾਲਾ, 31 ਅਗਸਤ
ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਰਗਰਮ ਮਨਰੇਗਾ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਪਿੰਡਾਂ ਵਿੱਚ ਅਜੇ ਵੀ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੀ ਮੰਗ ਕਰਨ ਦੇ ਬਾਵਜੂਦ ਕਾਨੂੰਨ ਮੁਤਾਬਕ 100 ਦਿਨ ਦਾ ਕੰਮ ਨਹੀਂ ਮਿਲ ਰਿਹਾ। ਪਿੰਡਾਂ ਵਿੱਚ ਅਜੇ ਵੀ ਮਨਰੇਗਾ ਦੇ ਕੰਮ ਵਿੱਚ ਸ਼ਰੇਆਮ ਸਿਆਸੀ ਦਖ਼ਲਅੰਦਾਜ਼ੀ ਹੋ ਰਹੀ ਹੈ। ਗ਼ਰੀਬ ਲੋਕਾਂ ਨੂੰ ਪੰਚਾਇਤੀ ਚੋਣਾਂ ਵਿੱਚ ਵੋਟ ਪਾਉਣ ਦੀ ਸ਼ਰਤ ’ਤੇ ਕੰਮ ਦੇਣ ਦੇ ਝੂਠੇ ਸਬਜ਼ਬਾਗ ਦਿਖਾਏ ਜਾ ਰਹੇ ਹਨ ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ ਪਿਛਲੇ ਦਿਨੀਂ ਜ਼ਿਲ੍ਹਾ ਪੱਧਰ ‘ਤੇ ਮਨਰੇਗਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਪਰਨਾਲਾ ਉੱਥੇ ਦੀ ਉੱਥੇ ਹੀ ਹੈ। ਬੁਲਾਰਿਆਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ, 700 ਰੁਪਏ ਦਿਹਾੜੀ ਅਤੇ ਪੂਰਾ ਸਾਲ ਕੰਮ ਦਿੱਤਾ ਜਾਵੇ। ਮਨਰੇਗਾ ਮਜ਼ਦੂਰਾਂ ਨੂੰ ਕੰਮ ਕਰਨ ਲਈ ਸੰਦ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣ। ਮਜ਼ਦੂਰਾਂ ਦੀ ਸਹਿਮਤੀ ਨਾਲ ਮੇਟ ਰੱਖੇ ਜਾਣ। ਬਾਰਿਸ਼ ਨਾਲ ਢਹੇ ਘਰਾਂ ਦਾ ਸਬੰਧਤ ਗ਼ਰੀਬ ਪਰਿਵਾਰਾਂ ਨੂੰ ਫੌਰੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਇਸ ਮੀਟਿੰਗ ਵਿੱਚ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ 13 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ‘ਮਜ਼ਦੂਰ ਚੇਤਨਾ ਕਾਨਫਰੰਸ’ ਕੀਤੀ ਜਾਵੇਗੀ। ਇਸ ਮੌਕੇ ਕਾਮਰੇਡ ਨਛੱਤਰ ਸਿੰਘ ਰਾਮਨਗਰ, ਅਜਾਇਬ ਸਿੰਘ ਸੰਘੇੜਾ, ਬਲਜੀਤ ਸਿੰਘ ਖੀਵਾ ਕਲਾਂ, ਮਨਜੀਤ ਕੌਰ ਪੱਖੋਕਲਾਂ, ਨਛੱਤਰ ਕੌਰ ਦਰਾਜ, ਮੇਵਾ ਸਿੰਘ ਹੰਢਿਆਇਆ ਆਦਿ ਹਾਜ਼ਰ ਸਨ।

Advertisement

Advertisement