ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਮਲਾਤ ਜ਼ਮੀਨ ਦੀ ਬੋਲੀ ਦੀ ਰਕਮ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦੇਣ ਦੇ ਦੋਸ਼

06:10 AM Jun 28, 2024 IST

ਜਗਮੋਹਨ ਸਿੰਘ
ਘਨੌਲੀ, 27 ਜੂਨ
ਜ਼ਿਲ੍ਹਾ ਰੂਪਨਗਰ ਦੇ ਪਿੰਡ ਡੰਗੌਲੀ ਦੀ ਸ਼ਾਮਲਾਤ ਜ਼ਮੀਨ ਦੇ ਸਫ਼ਲ ਬੋਲੀਦਾਤਾ ਨੇ ਨਿਲਾਮੀ ਦੀ ਰਕਮ ਜਮ੍ਹਾਂ ਕਰਵਾਉਣ ਦੇ ਬਾਵਜੂਦ ਗ੍ਰਾਮ ਪੰਚਾਇਤ ਤੇ ਸਬੰਧਤ ਵਿਭਾਗ ਵੱਲੋਂ ਉਸ ਨੂੰ ਜ਼ਮੀਨ ਦਾ ਕਬਜ਼ਾ ਨਾ ਦਿੱਤੇ ਜਾਣ ਦਾ ਦੋਸ਼ ਲਗਾਇਆ ਹੈ।
ਬੋਲੀਦਾਤਾ ਕਮਲਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਪਿੰਡ ਡੰਗੌਲੀ ਦੀ ਸ਼ਾਮਲਾਤ ਜ਼ਮੀਨ ’ਤੇ ਕਾਫੀ ਸਮੇਂ ਤੋਂ ਇੱਕ ਰਸੂਖਦਾਰ ਪਰਿਵਾਰ ਨੇ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਦੀ ਪੰਚਾਇਤ ਵੱਲੋਂ ਪਹਿਲਾਂ ਸਰਪੰਚ ਸੁਰਿੰਦਰ ਕੌਰ ਅਤੇ ਉਸ ਤੋਂ ਬਾਅਦ ਸਰਪੰਚ ਸਵਰਨ ਸਿੰਘ ਨੇ ਲੰਬੀ ਕਾਨੂੰਨੀ ਲੜਾਈ ਲੜ ਕੇ ਰਸੂਖਦਾਰ ਪਰਿਵਾਰ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਰਾਹੀਂ ਕਬਜ਼ਾ ਛੁਡਵਾਇਆ ਸੀ। ਉਸ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਨੇ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਜ਼ਮੀਨ ਦੀ 13 ਜੂਨ ਨੂੰ ਨਿਲਾਮੀ ਕਰਵਾਈ ਸੀ ਅਤੇ ਉਸ ਨੇ ਸਭ ਤੋਂ ਉੱਚੀ ਬੋਲੀ ਦੇ ਕੇ ਜ਼ਮੀਨ ਦੀ ਨਿਲਾਮੀ ਦੀ ਰਕਮ ਮੁਬਲਿਗ-61000/- ਰੁਪਏ ਗ੍ਰਾਮ ਪੰਚਾਇਤ ਡੰਗੌਲੀ ਦੇ ਖਾਤੇ ਵਿੱਚ ਜਮ੍ਹਾਂ ਵੀ ਕਰਵਾ ਦਿੱਤੀ ਸੀ। ਉਸ ਨੇ ਦੱਸਿਆ ਕਿ ਹੁਣ ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਤੁਰੰਤ ਜ਼ਮੀਨ ਦਾ ਕਬਜ਼ਾ ਦਿੱਤਾ ਜਾਵੇ।

Advertisement

ਕੀ ਕਹਿੰਦੇ ਨੇ ਅਧਿਕਾਰੀ

ਇਸ ਸਬੰਧੀ ਬੀਡੀਪੀਓ ਸੁਖਦੀਪ ਸਿੰਘ ਗਰੇਵਾਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਮਾਮਲੇ ਤੋਂ ਅਨਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਜਾਂਚ ਕਰਵਾਉਣਗੇ।

Advertisement
Advertisement
Advertisement